02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕੁਲਵੰਤ ਜੋਸ਼ੀ ਸਕੂਲ ਵਿਖੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦੀ ਜੈਯੰਤੀ ਮਨਾਈ

ਰੁਪਾਣਾ, 1 ਅਕਤੂਬਰ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰਿਜ਼ਨਲ ਕਾਨਵੈਂਟ ਸਕੂਲ ਰੁਪਾਣਾ ਵਿਖੇ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਦੋਵਾਂ ਮਹਾਨ ਸ਼ਖਸੀਅਤਾਂ ਦੀਆਂ ਤਸਵੀਰਾਂ ਨੂੰ ਫੁੱਲ ਭੇਟ ਕਰਕੇ ਕੀਤੀ ਗਈ।

ਅਜੀਤ ਡੈਸਕ 02-10-2026
ਰੁਪਾਣਾ, 1 ਅਕਤੂਬਰ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰਿਜ਼ਨਲ ਕਾਨਵੈਂਟ ਸਕੂਲ ਰੁਪਾਣਾ ਵਿਖੇ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਦੋਵਾਂ ਮਹਾਨ ਸ਼ਖਸੀਅਤਾਂ ਦੀਆਂ ਤਸਵੀਰਾਂ ਨੂੰ ਫੁੱਲ ਭੇਟ ਕਰਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਦੇ ਵਿਚਕਾਰ ਭਾਸ਼ਣ, ਦੇਸ਼-ਭਗਤੀ ਦੇ ਗੀਤ, ਪੋਸਟਰ ਮੇਕਿੰਗ ਅਤੇ ਇਕ ਕੁਇਜ਼ (ਪ੍ਰਸ਼ਨ-ਉਤਰ) ਮੁਕਾਬਲਾ ਕਰਵਾਇਆ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਬੱਚਿਆਂ ਨੇ ਆਜ਼ਾਦੀ ਦੀ ਲੜਾਈ ਅਤੇ ਇਨ੍ਹਾਂ ਮਹਾਨ ਰਹਿਬਰਾਂ ਦੇ ਜੀਵਨ ਨਾਲ ਜੁੜੇ ਪ੍ਰਸ਼ਨਾਂ ਦੇ ਉਤਸ਼ਾਹਜਨਕ ਉਤਰ ਦਿੱਤੇ। ਸਮਾਗਮ ਦੇ ਦੂਜੇ ਪੜਾਅ ਵਿਚ ਸਕੂਲ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ। ਸਕੂਲ ਮੈਨੇਜਮੈਂਟ ਦੀ ਮੁਖੀ ਕਿਰਨ ਜੋਸ਼ੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਹਾਤਮਾ ਗਾਂਧੀ ਦੇ ਜੀਵਨ ਤੋਂ ਇਲਾਵਾ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ ਤੇ ਉਨ੍ਹਾਂ ਦੀਆਂ ਕੁਰਬਾਨੀਆਂ ’ਤੇ ਵੀ ਵਿਸ਼ੇਸ਼ ਚਾਨਣਾ ਪਾਇਆ। ਸਮਾਗਮ ਦੌਰਾਨ ਸਕੂਲ ਮੈਨੇਜਮੈਂਟ ਵਲੋਂ ਤਨਵੀਰ ਜੋਸ਼ੀ, ਰਿਤੂ ਜੋਸ਼ੀ, ਪ੍ਰਿੰਸੀਪਲ ਵਿਕਾਸ ਜੱਗਾ, ਅਕੈਡਮਿਕ ਹੈੱਡ ਅਤੁਲ ਨਾਰੰਗ, ਅਧਿਆਪਕ ਕੁਲਜੀਤ ਗੋਂਦਾਰਾ, ਦਿਲਪ੍ਰੀਤ ਸਿੰਘ, ਖੁਸ਼ੀ, ਡਿੰਪਲ, ਬਬੀਤਾ, ਸਮੂਹ ਸਟਾਫ਼ ਮੈਂਬਰ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਮਿੰਦਰਪਾਲ ਸਿੰਘ ਸੰਧੂ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।