02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਐਸ.ਆਈ.ਆਰ. ਪ੍ਰਕਿਰਿਆ 99.30 ਫ਼ੀਸਦੀ ਮੁਕੰਮਲ -ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ 99. 30 ਫ਼ੀਸਦੀ ਮੁਕੰਮਲ ਹੋ ਚੁੱਕੀ ਹੈ।

ਸ਼ੁੱਕਰਵਾਰ, 2 ਅਕਤੂਬਰ, 2026 02-10-2026
ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ 99.30 ਫ਼ੀਸਦੀ ਮੁਕੰਮਲ ਹੋ ਚੁੱਕੀ ਹੈ। ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ 83-ਲੰਬੀ ਅਤੇ 84-ਗਿੱਦੜਬਾਹਾ ਵਿਚ ਇਹ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 85-ਮਲੋਟ ਵਿਚ 99.62 ਫ਼ੀਸਦੀ ਤੇ 86-ਸ੍ਰੀ ਮੁਕਤਸਰ ਸਾਹਿਬ ਵਿਚ 98.07 ਫ਼ੀਸਦੀ ਐਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਯੋਗ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਯਕੀਨੀ ਬਣਾਉਣ ਲਈ ਬੂਥ ਲੈਵਲ ਅਫ਼ਸਰ ਉਨ੍ਹਾਂ ਵੋਟਰਾਂ ਨਾਲ ਸੰਪਰਕ ਕਰਨਗੇ, ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜਿਨ੍ਹਾਂ ਦੇ ਮਾਮਲਿਆਂ ਵਿਚ ਸੁਣਵਾਈ ਜਾਂ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਕਾਰਵਾਈ ਬਾਕੀ ਹੈ। ਬੀ.ਐਲ.ਓ. ਵੋਟਰਾਂ ਨੂੰ ਦਫ਼ਤਰਾਂ ਵਿਚ ਬੁਲਾਉਣ ਦੀ ਬਜਾਏ ਉਨ੍ਹਾਂ ਕੋਲੋਂ ਹੀ ਲੋੜੀਂਦੇ ਦਸਤਾਵੇਜ਼ ਇਕੱਤਰ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਪ੍ਰਬੰਧ ਨਾਲ ਵੋਟਰਾਂ ਨੂੰ ਨਿੱਜੀ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ। ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਚੋਣ ਅਫ਼ਸਰ ਅਤੇ ਈ.ਆਰ.ਓਜ਼. ਦੇ ਦਫ਼ਤਰਾਂ ਵਿਚ ਹੈਲਪ ਡੈਸਕ ਵੀ ਸਥਾਪਤ ਕੀਤੇ ਗਏ ਹਨ, ਜਿੱਥੇ ਵੋਟਰ ਵੋਟਰ ਸੂਚੀ ਨਾਲ ਸੰਬੰਧਿਤ ਆਪਣੇ ਸਵਾਲਾਂ ਤੇ ਸਮੱਸਿਆਵਾਂ ਦਾ ਹੱਲ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਸੰਤ ਬਾਬਾ ਸੇਵਾ ਸਿੰਘ ਦੀ ਮਿੱਠੀ ਯਾਦ ’ਚ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੁੱਟੀਆਂ ਸੜਕਾਂ ਦੀ ਮੁਰੰਮਤ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।