02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਮਲੋਟ, 1 ਅਕਤੂਬਰ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਦਾਣਾ ਮੰਡੀ ਵਾਟਰ ਵਰਕਸ ਮਲੋਟ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿਚ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਸਥਿਤ ਡੀ.

ਮੀਟਿੰਗ ਮੌਕੇ ਹਾਜ਼ਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਅਹੁੁਦੇਦਾਰ। ਤਸਵੀਰ: ਪਾਟਿਲ 02-10-2026
ਮਲੋਟ, 1 ਅਕਤੂਬਰ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਦਾਣਾ ਮੰਡੀ ਵਾਟਰ ਵਰਕਸ ਮਲੋਟ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿਚ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਸਥਿਤ ਡੀ.ਸੀ. ਦਫ਼ਤਰ ਦੇ ਘਿਰਾਓ ਲਈ ਲਾਮਬੰਦੀ ਤੇ ਪ੍ਰਬੰਧਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਟੈਂਟ, ਦੁੱਧ, ਰਾਸ਼ਨ, ਪਾਣੀ ਅਤੇ ਲੰਗਰ ਦੇ ਪ੍ਰਬੰਧਾਂ ਬਾਰੇ ਵੀ ਵਿਚਾਰ ਕੀਤਾ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਧਾਰੀ ਗਈ ਚੁੱਪ ਦੇ ਵਿਰੋਧ ਵਿਚ 5 ਅਕਤੂਬਰ ਨੂੰ ਪੰਜਾਬ ਭਰ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕਰਕੇ ਘਿਰਾਓ ਕੀਤੇ ਜਾਣਗੇ। ਆਗੂਆਂ ਨੇ ਲੈਂਡ ਪੂਲਿੰਗ ਨੀਤੀ ਰੱਦ ਕਰਨ, ਡਰੋਨ ਰਾਹੀਂ ਮੈਪਿੰਗ ਅਤੇ ਪੈਮਾਇਸ਼ ਸਰਵੇ ਬੰਦ ਕਰਨ, ਆਬਾਦਕਾਰਾਂ ਅਤੇ ਕਾਬਜ਼ ਕਿਸਾਨਾਂ-ਮਜ਼ਦੂਰਾਂ ਨੂੰ ਮਾਲਕੀ ਹੱਕ ਦੇਣ ਤੇ ਕਿਸਾਨ-ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਚੁੱਕੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ, ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਅੰਦੋਲਨਕਾਰੀ ਤੇ ਪਰਾਲੀ ਸੰਬੰਧੀ ਪੁਲਿਸ ਕੇਸ ਰੱਦ ਕਰਨ ਅਤੇ ਹੜ੍ਹਾਂ ਤੇ ਕੁਦਰਤੀ ਆਫ਼ਤਾਂ ਦੇ ਪੀੜਤ ਕਾਸ਼ਤਕਾਰਾਂ ਨੂੰ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ। ਇਸ ਮੌਕੇ ਮਨੋਹਰ ਸਿੰਘ ਸਿੱਖਵਾਲਾ, ਬੋਹੜ ਸਿੰਘ, ਕੁਲਦੀਪ ਸਿੰਘ, ਕਾਕਾ ਸਿੰਘ, ਫ਼ੌਜੀ ਮਲੋਟ, ਅੰਗਰੇਜ਼ ਸਿੰਘ ਤੇ ਗੁਰਚਰਨ ਸਿੰਘ ਗੰਧੜ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਾਲਵਾ ਕਾਲਜ ਸਮਰਾਲਾ ਵਿਚ ਚਾਰ ਦਿਨਾਂ ਯੂਥ ਫ਼ੈਸਟੀਵਲ 6 ਤੋਂ ਅਗਲੀ ਖ਼ਬਰ ਗੁਰਦੁਆਰੇ ਅੰਦਰ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼, ਇਕ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।