04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮੁਕਤਸਰ ਵਿਕਾਸ ਮਿਸ਼ਨ ਵਲੋਂ ਕਪਿਲ ਸ਼ਰਮਾ ਦਾ ਦੂਜੀ ਵਾਰ ਸੈਨੇਟ ਮੈਂਬਰ ਬਣਨ ’ਤੇ ਸਨਮਾਨ

ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਨਿਵਾਸੀ, ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਸਫ਼ਲ ਪ੍ਰਬੰਧਕ ਅਤੇ ਸਮਾਜ ਸੇਵਕ ਕਪਿਲ ਸ਼ਰਮਾ ਪੀ. ਈ.

ਅਜੀਤ ਡੈਸਕ 04-10-2026
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਨਿਵਾਸੀ, ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਸਫ਼ਲ ਪ੍ਰਬੰਧਕ ਅਤੇ ਸਮਾਜ ਸੇਵਕ ਕਪਿਲ ਸ਼ਰਮਾ ਪੀ.ਈ.ਐੱਸ.-1 ਪੰਜਾਬ ਯੂਨੀਵਰਸਿਟੀ ਦੀਆਂ ਹਾਲ ਹੀ ਵਿਚ ਹੋਈਆਂ ਸੈਨੇਟ ਚੋਣਾਂ ਵਿਚ ਲਗਾਤਾਰ ਦੂਜੀ ਵਾਰ ਸੈਨੇਟਰ ਚੁਣੇ ਗਏ ਹਨ। ਉਨ੍ਹਾਂ ਨੇ 23 44 ਵੋਟਾਂ ਪ੍ਰਾਪਤ ਕਰਕੇ 13ਵਾਂ ਸਥਾਨ ਹਾਸਲ ਕੀਤਾ ਹੈ। ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਕਪਿਲ ਸ਼ਰਮਾ ਨੂੰ ਵਧਾਈ ਦੇਣ ਲਈ ਮੀਟਿੰਗ ਕਰਵਾਈ ਗਈ, ਜਿਸ ਵਿਚ ਮਿਸ਼ਨ ਗਾਈਡ ਇੰਜ. ਅਸ਼ੋਕ ਕੁਮਾਰ ਭਾਰਤੀ ਅਤੇ ਚੇਅਰਮੈਨ ਨਿਰੰਜਣ ਸਿੰਘ ਰੱਖਰਾ ਸਮੇਤ ਡਾ. ਸੁਰਿੰਦਰ ਗਿਰਧਰ, ਵਿਜੇ ਸਿਡਾਨਾ, ਸਾਹਿਲ ਕੁਮਾਰ ਹੈਪੀ, ਪ੍ਰਦੀਪ ਧੂੜੀਆ, ਡਾ. ਸੰਜੀਵ ਮਿੱਢਾ, ਡਾ. ਜਸਵਿੰਦਰ ਸਿੰਘ, ਪ੍ਰਿੰ. ਕੁਲਵੰਤ ਸ਼ਰਮਾ, ਕਰਨੈਲ ਸਿੰਘ ਸਰੋਆ, ਰਾਜਿੰਦਰ ਖੁਰਾਣਾ, ਚੌ. ਬਲਬੀਰ ਸਿੰਘ ਅਤੇ ਨਰਿੰਦਰ ਕਾਕਾ ਆਦਿ ਹਾਜ਼ਰ ਸਨ। ਇਸ ਤੋਂ ਇਲਾਵਾ ਜਲਾਲਾਬਾਦ ਤੋਂ ਸੈਨੇਟਰ ਕਪਿਲ ਸ਼ਰਮਾ ਦੇ ਸਮਰਥਕ ਸੰਦੀਪ ਕੁਮਾਰ ਕਾਲੜਾ, ਗੁਰਮੀਤ ਸਿੰਘ ਢਾਬਾਂ, ਜੋਗਿੰਦਰ ਸਿੰਘ ਫਲੀਆਂ ਵਾਲਾ, ਹਰਜਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਨੇ ਸਮੂਹ ਮੈਂਬਰਾਂ ਵਲੋਂ ਕਪਿਲ ਸ਼ਰਮਾ ਨੂੰ ਦੂਜੀ ਵਾਰ ਸੈਨੇਟਰ ਚੁਣੇ ਜਾਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਕਪਿਲ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਸਮਰਥਕਾਂ ਦੀ ਮਿਹਨਤ ਅਤੇ ਵੋਟਰਾਂ ਵਲੋਂ ਦਿੱਤੇ ਪਿਆਰ ਤੇ ਸਹਿਯੋਗ ਦਾ ਨਤੀਜਾ ਹੈ। ਇਸ ਮੌਕੇ ਜਲਾਲਾਬਾਦ ਤੋਂ ਆਏ ਸਮਰਥਕਾਂ ਵਲੋਂ ਕਪਿਲ ਸ਼ਰਮਾ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਹਾਰ ਪਾ ਕੇ ਵਧਾਈ ਦਿੱਤੀ ਗਈ। ਮਿਸ਼ਨ ਵਲੋਂ ਉਨ੍ਹਾਂ ਨੂੰ ਯਾਦਗਾਰੀ ਮੋਮੈਂਟੋ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਗਤਕਾ ਚੈਂਪੀਅਨਸ਼ਿਪ ’ਚ ਤਗ਼ਮੇ ਜਿੱਤਣ ਵਾਲੇ ਜਗਮੀਤ ਸਿੰਘ ਖ਼ਾਲਸਾ ਦਾ ਸਨਮਾਨ ਅਗਲੀ ਖ਼ਬਰ ਜੇ.ਐਨ.ਜੇ. ਡੀ.ਏ.ਵੀ. ਸਕੂਲ ਗਿੱਦੜਬਾਹਾ ਨੇ ਰਾਜ ਪੱਧਰੀ ਖੇਡਾਂ ’ਚ 20 ਸੋਨ ਤਗ਼ਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।