04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਦੀ ਨਿਯੁਕਤੀ ਨਾਲ ਕਾਂਗਰਸ ਹੋਵੇਗੀ ਮਜ਼ਬੂਤ - ਗੁਰਦਾਸ ਗਿਰਧਰ

ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦਾਸ ਗਿਰਧਰ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕਰਨ ਦੇ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਪੰਜਾਬ ਵਿਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ।

ਅਜੀਤ ਡੈਸਕ 04-10-2026
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦਾਸ ਗਿਰਧਰ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕਰਨ ਦੇ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਪੰਜਾਬ ਵਿਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਇਕ ਇਮਾਨਦਾਰ ਤੇ ਸਾਫ਼-ਸੁਥਰੀ ਸ਼ਖ਼ਸੀਅਤ ਦੇ ਮਾਲਕ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਸੂਬੇ ਅੰਦਰ ਨਵੀਂ ਮਜ਼ਬੂਤੀ ਨਾਲ ਉਭਰੇਗੀ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਸੂਬੇ ’ਚ ਮੁੜ ਸਰਕਾਰ ਬਣਾਉਣ ਵਿਚ ਸਫ਼ਲ ਹੋਵੇਗੀ। ਉਨ੍ਹਾਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਦੇ ਹਾਲਾਤ ਅਤੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਹਾਈਕਮਾਂਡ ਤੱਕ ਪਹੁੰਚਾਇਆ ਗਿਆ ਹੈ। ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੰਦਿਆਂ ਗੁਰਦਾਸ ਗਿਰਧਰ ਨੇ ਵਿਰੋਧੀ ਧਿਰਾਂ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਤੋਂ ਆਏ ਆਗੂਆਂ ਨੇ ਪੰਜਾਬ ਵਿਚ ਕੋਠੀਆਂ ’ਤੇ ਕਬਜ਼ੇ ਕਰਕੇ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਮੁੱਦਿਆਂ ਦਾ ਜਵਾਬ ਦੇਣਗੇ। 03 ਐਮ.ਕੇ.ਟੀ. 13 ਗੁਰਦਾਸ ਗਿਰਧਰ।
ਪਿਛਲੀ ਖ਼ਬਰ ਐਸ.ਡੀ. ਸਕੂਲ ਦੇ ਮਨਿੰਦਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਦੋ ਸੋਨ ਤਗ਼ਮੇ ਜਿੱਤੇ ਅਗਲੀ ਖ਼ਬਰ ਕਰਨ ਕੌਰ ਬਰਾੜ ਤੇ ਹੋਰ ਆਗੂਆਂ ਵਲੋਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ ਤੇ ਮੁਬਾਰਕਬਾਦ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।