06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤਾਂ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ, ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਅਤੇ ਜਥੇਦਾਰ ਹੀਰਾ ਸਿੰਘ ਚੜੇਵਾਨ ਵਲੋਂ ਸਿਰਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਂਟ ਕਰਕੇ ਬੀਬਾ ਬਾਦਲ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 06-10-2026
ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤਾਂ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ, ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਅਤੇ ਜਥੇਦਾਰ ਹੀਰਾ ਸਿੰਘ ਚੜੇਵਾਨ ਵਲੋਂ ਸਿਰਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਂਟ ਕਰਕੇ ਬੀਬਾ ਬਾਦਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ, ਖੁਸ਼ਪ੍ਰੀਤ ਕੌਰ ਬਰਕੰਦੀ, ਹਰਦੀਪ ਕੌਰ ਬੇਦੀ ਕੌਂਸਲਰ, ਗੁਰਮਿਹਰ ਕੌਰ ਬਰਕੰਦੀ, ਜਗਜੀਤ ਸਿੰਘ ਹਨੀ ਫੱਤਣਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮਨਜਿੰਦਰ ਸਿੰਘ ਬਿੱਟੂ ਕੌਮੀ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਸ਼ੰਟੀ ਗਗਨੇਜਾ ਨੇ ਘਰ-ਘਰ ਕੀਤਾ ਸੰਪਰਕ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।