‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੰਡਰ-17 ਕਬੱਡੀ ਨੈਸ਼ਨਲ ਦੇ ਮੁਕਾਬਲੇ ਕਰਵਾਏ
ਗਿੱਦੜਬਾਹਾ, 5 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਅੰਡਰ-17 ਕਬੱਡੀ ਨੈਸ਼ਨਲ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸੁਖਨਾ ਤੇ ਭੂੰਦੜ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲੇ ਦਾ ਉਦਘਾਟਨ ਗੁਰਚਰਨ ਸਿੰਘ ਸੰਧੂ ਵਲੋਂ ਕੀਤਾ ਗਿਆ।
ਅਜੀਤ ਡੈਸਕ
06-10-2026