07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਗਿੱਦੜਬਾਹਾ, 6 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਗਿੱਦੜਬਾਹਾ ਦੀ ਮਹੀਨਾਵਾਰ ਮੀਟਿੰਗ ਡੇਰਾ ਬਾਬਾ ਗੰਗਾ ਰਾਮ ਵਿਖੇ ਹੋਈ, ਜਿਸ ਵਿਚ ਸਮੂਹ ਪੈਨਸ਼ਨਰਾਂ ਨੇ ਹਿੱਸਾ ਲਿਆ। ਇਸ ਮੌਕੇ ਪੈਨਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 07-10-2026
ਗਿੱਦੜਬਾਹਾ, 6 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਗਿੱਦੜਬਾਹਾ ਦੀ ਮਹੀਨਾਵਾਰ ਮੀਟਿੰਗ ਡੇਰਾ ਬਾਬਾ ਗੰਗਾ ਰਾਮ ਵਿਖੇ ਹੋਈ, ਜਿਸ ਵਿਚ ਸਮੂਹ ਪੈਨਸ਼ਨਰਾਂ ਨੇ ਹਿੱਸਾ ਲਿਆ। ਇਸ ਮੌਕੇ ਪੈਨਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਅਸ਼ੋਕ ਕੁਮਾਰ ਨੇ ਦੱਸਿਆ ਕਿ 80 ਸਾਲ ਤੋਂ ਵੱਧ ਪੈਨਸ਼ਨਰਾਂ ਵਲੋਂ ਲਾਈਫ਼ ਸਰਟੀਫ਼ਿਕੇਟ 1 ਤੋਂ 31 ਅਕਤੂਬਰ ਤੱਕ ਡਿਜੀਟਲ ਰੂਪ ਵਿਚ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਪੈਨਸ਼ਨਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਦੇ ਮੈਡੀਕਲ, 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਆਦਿ ਲਾਗੂ ਕਰਨ ਸੰਬੰਧੀ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇ। ਇਸ ਮੌਕੇ ਗਮਦੂਰ ਸਿੰਘ ਪ੍ਰਧਾਨ, ਅਸ਼ੋਕ ਕੁਮਾਰ ਜਨਰਲ ਸਕੱਤਰ, ਧਨੀ ਰਾਮ ਵਾਈਸ ਪ੍ਰਧਾਨ, ਪ੍ਰੀਤਮ ਸਿੰਘ, ਦਰਸ਼ਨ ਸਿੰਘ, ਰੂਪ ਚੰਦ, ਅਮਰ ਸਿੰਘ, ਭੀਮ ਸੈਨ, ਬਲਦੇਵ ਸਿੰਘ, ਜਸਵੰਤ ਸਿੰਘ, ਮਹਿੰਦਰ ਸਿੰਘ, ਨੇਤ ਰਾਮ, ਇੰਦਰਜੀਤ ਸਿੰਘ, ਕਸ਼ਮੀਰੀ ਲਾਲ ਆਦਿ ਪੈਨਸ਼ਨਰਜ਼ ਹਾਜ਼ਰ ਸਨ।
ਪਿਛਲੀ ਖ਼ਬਰ ਕਾਕਾ ਓਦੇਪ੍ਰਤਾਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਤਿਸੰਗ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।