08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸਰਕਾਰੀ ਸਕੂਲ ਹਰੀਕੇ ਕਲਾਂ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਰਵਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮ ਤਹਿਤ ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਬਰੀਵਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਰੀਕੇ ਕਲਾਂ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਸਟਾਫ਼, ਵਿਦਿਆਰਥੀ ਤੇ ਵੀ.

ਅਜੀਤ ਡੈਸਕ 08-10-2026
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕਰਵਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮ ਤਹਿਤ ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਬਰੀਵਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਰੀਕੇ ਕਲਾਂ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਸਟਾਫ਼, ਵਿਦਿਆਰਥੀ ਤੇ ਵੀ.ਡੀ.ਸੀ. ਕਮੇਟੀ ਦੇ ਮੈਂਬਰ ਹਾਜ਼ਰ ਸਨ। ਸੈਮੀਨਾਰ ਦੌਰਾਨ ਥਾਣਾ ਮੁਖੀ ਵਲੋਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਸੁਣੇ ਗਏ ਅਤੇ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣਾ ਕੀਮਤੀ ਸਮਾਂ ਪੜ੍ਹਾਈ, ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵਿਚ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪੁਲਿਸ ਤੇ ਵਿਦਿਆਰਥੀਆਂ ਦਰਮਿਆਨ ਭਰੋਸੇਮੰਦ ਸਾਂਝ ਨੂੰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਨਸ਼ਿਆਂ, ਅਪਰਾਧ ਜਾਂ ਕਿਸੇ ਹੋਰ ਗਤੀਵਿਧੀ ਸੰਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਬਿਨਾਂ ਝਿੱਜਕ ਪੁਲਿਸ ਨਾਲ ਸਾਂਝੀ ਕਰਨ। ਇਸ ਮੌਕੇ ਸਰਪੰਚ ਹਰੀਕੇ ਕਲਾਂ ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਸਰਬਜੀਤ ਕੌਰ, ਸਤਪਾਲ ਕੌਰ ਐਸ.ਐਮ.ਐਸ., ਸਾਂਝ ਬਰੀਵਾਲਾ, ਰਮਨਦੀਪ ਕੌਰ ਪੀ.ਪੀ.ਐਮ.ਐਮ., ਥਾਣਾ ਬਰੀਵਾਲਾ ਦਾ ਸਟਾਫ਼ ਅਤੇ ਵੀ.ਡੀ.ਸੀ. ਕਮੇਟੀ ਮੈਂਬਰ ਹਾਜ਼ਰ ਸਨ। ਹਾਜ਼ਰੀਨ ਵਲੋਂ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸਖ਼ਤ ਕਾਰਵਾਈ ਅਗਲੀ ਖ਼ਬਰ ਸੀ.ਪੀ.ਆਈ. (ਐਮ.) ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।