08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ

ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਹਰਿੰਦਰਾ ਨਗਰ ਵਿਖੇ ਗੁਰਦੁਆਰਾ ਸਾਹਿਬ ਨਜ਼ਦੀਕ ਇਕ 22 ਸਾਲ ਦੇ ਨੌਜਵਾਨ ਦੀ ਗਲੀ ਵਿਚਾਲੇ ਹੀ ਡਿੱਗਣ ਤੋਂ ਬਾਅਦ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ’ਤੇ ਪਹੁੰਚੇ ਮਿ੍ਤਕ ਦੇ ਪਿਤਾ ਵਲੋਂ ਗਲੀ ਵਿਚ ਹੀ ਉੱਚੀ ਉੱਚੀ ਰੋ ਕੇ ਨਸ਼ੇ ਦੀ ਵਾਧ ਘਾਟ ਨਾਲ ਉਸ ਦੇ ਘਰ ਦਾ ਚਿਰਾਗ ਬੁੱਝ ਜਾਣ ਬਾਰੇ ਦੁਹਾਈ ਪਾਈ ਗਈ।

ਅਜੀਤ ਡੈਸਕ 08-10-2026
ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਹਰਿੰਦਰਾ ਨਗਰ ਵਿਖੇ ਗੁਰਦੁਆਰਾ ਸਾਹਿਬ ਨਜ਼ਦੀਕ ਇਕ 22 ਸਾਲ ਦੇ ਨੌਜਵਾਨ ਦੀ ਗਲੀ ਵਿਚਾਲੇ ਹੀ ਡਿੱਗਣ ਤੋਂ ਬਾਅਦ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ’ਤੇ ਪਹੁੰਚੇ ਮਿ੍ਤਕ ਦੇ ਪਿਤਾ ਵਲੋਂ ਗਲੀ ਵਿਚ ਹੀ ਉੱਚੀ ਉੱਚੀ ਰੋ ਕੇ ਨਸ਼ੇ ਦੀ ਵਾਧ ਘਾਟ ਨਾਲ ਉਸ ਦੇ ਘਰ ਦਾ ਚਿਰਾਗ ਬੁੱਝ ਜਾਣ ਬਾਰੇ ਦੁਹਾਈ ਪਾਈ ਗਈ। ਨਜ਼ਦੀਕ ਹੀ ਰਹਿੰਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਮਨਦੀਪ ਸਿੰਘ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਿਲਕੁਲ ਨਜ਼ਦੀਕ ਇਹ ਨੌਜਵਾਨ ਗਸ਼ ਖਾ ਕੇ ਡਿੱਗ ਗਿਆ ਅਤੇ ਪਿੱਛੇ ਹੀ ਇਸ ਦੇ ਮਾਤਾ-ਪਿਤਾ ਪਹੁੰਚ ਗਏ ਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ’ ਤੇ ਪਹੁੰਚੀ ਪੁਲਿਸ ਟੀਮ ਵਲੋਂ ਨੌਜਵਾਨ ਨੂੰ ਚੁੱਕ ਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਘੋਸ਼ਿਤ ਕੀਤਾ ਗਿਆ। ਪੁਲਿਸ ਵਲੋਂ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪਿੰਡ ਬਿਸ਼ਨੰਦੀ ਵਾਸੀ ਕੁਲਵੰਤ ਸਿੰਘ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਏ ਗਏ ਹਨ ਕਿ ਉਸ ਦਾ ਬੇਟਾ ਜ਼ਸਨਦੀਪ ਸਿੰਘ ਗਲਤ ਸੰਗਤ ’ਚ ਪੈ ਗਿਆ ਸੀ ਪ੍ਰੰਤੂ ਹੁਣ ਉਹ ਨਸ਼ਾ ਛੱਡ ਗਿਆ ਸੀ ਤੇ ਅੱਜ ਜਸ਼ਨਦੀਪ ਸਿੰਘ ਲਾਇਸੰਸ ’ਤੇ ਮੋਹਰ ਲਗਵਾਉਣ ਫ਼ਰੀਦਕੋਟ ਆਇਆ ਸੀ। ਉਸ ਨੇ ਫ਼ੋਨ ਕੀਤਾ ਕਿ ਉਹ ਹਰਿੰਦਰਾ ਨਗਰ ਫ਼ਰੀਦਕੋਟ ਵਿਖੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਇਆ ਹੈ ਅਤੇ ਉਸ ਨੂੰ ਘਬਰਾਹਟ ਹੋ ਰਹੀ ਹੈ। ਕੁਲਵੰਤ ਸਿੰਘ ਨੇ ਕਿਹਾ ਕਿ ਉਹ ਤੇ ਉਸ ਦੀ ਪਤਨੀ ਸ਼ਹਿਰ ਕੰਮ ਆਏ ਹੋਏ ਸਨ ਤੇ ਜਦੋਂ ਉਨ੍ਹਾਂ ਨੇ ਹਰਿੰਦਰਾ ਨਗਰ ਫ਼ਰੀਦਕੋਟ ਪੁੱਜ ਕੇ ਆਪਣੇ ਬੇਟੇ ਦੀ ਤਲਾਸ਼ ਕੀਤੀ ਤਾਂ ਗੁਰਦੁਆਰਾ ਸਾਹਿਬ ਦੇ ਨਾਲ ਵਾਲੀ ਗਲੀ ’ਚ ਡਿੱਗਿਆ ਪਿਆ ਮਿਲ ਗਿਆ। ਪੁਲਿਸ ਦੀ ਮਦਦ ਨਾਲ ਉਨ੍ਹਾਂ ਆਪਣੇ ਬੇਟੇ ਨੂੰ ਮੈਡੀਕਲ ਕਾਲਜ ਤੇ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸ ਦੇ ਬੇਟੇ ਨੂੰ ਡਾਕਟਰਾਂ ਵਲੋਂ ਮਿ੍ਤਕ ਕਰਾਰ ਦਿੱਤਾ ਗਿਆ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਬੇਟੇ ਜਸ਼ਨਦੀਪ ਸਿੰਘ ਨੂੰ ਕਿਸੇ ਨਾਮਾਲੂਮ ਵਿਅਕਤੀ ਵਲੋਂ ਕੋਈ ਜ਼ਹਿਰਲੀ ਵਸਤੂ ਖਿਲਾਈ/ਪਿਲਾਈ ਹੋ ਸਕਦੀ ਹੈ ਜਿਸ ਕਾਰਨ ਉਸ ਦੀ ਮੌਤ ਹੋਈ। ਸਹਾਇਕ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਮਿ੍ਰਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆ ਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਿ੍ਤਕ ਨੌਜਵਾਨ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ, ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਚੱਲੇਗਾ।
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਵੰਡੇ ਅਗਲੀ ਖ਼ਬਰ ਕਿਸਾਨਾਂ ਨੂੰ ਮੰਡੀਆਂ ’ਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ-ਚੇਅਰਮੈਨ ਹਰਦੀਪ ਸਿੰਘ ਭੰਗਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।