09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਖੇਤਰੀ ਯੁਵਕ ਤੇ ਲੋਕ ਮੇਲੇ ’ਚ ਯੂਨੀਵਰਸਿਟੀ ਕਾਲਜ ਦੀ ਸ਼ਾਨਦਾਰ ਪੇਸ਼ਕਾਰੀ

ਜੈਤੋ, 8 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)- ਬਠਿੰਡਾ-ਫ਼ਰੀਦਕੋਟ ਜ਼ੋਨ ਦਾ ਖੇਤਰੀ ਯੁਵਕ ਤੇ ਲੋਕ ਮੇਲਾ ਬੀਤੇ ਦਿਨੀਂ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ਕਰਵਾਇਆ ਗਿਆ। ਇਸ ਮੇਲੇ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਯੂਨੀਵਰਸਿਟੀ ਕਾਲਜ ਜੈਤੋ ਦੇ ਯੁਵਕ ਮੇਲੇ ’ਚ ਅਹਿਮ ਪ੍ਰਾਪਤੀਆਂ ਵਾਲੇ ਵਿਦਿਆਰਥੀ ਸਟਾਫ਼ ਨਾਲ ਤਸਵੀਰ ਮੌਕੇ। ਤਸਵੀਰ : ਗੁਰਮੀਤਪਾਲ ਰੋੜੀਕਪੂਰਾ 09-10-2026
ਜੈਤੋ, 8 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)- ਬਠਿੰਡਾ-ਫ਼ਰੀਦਕੋਟ ਜ਼ੋਨ ਦਾ ਖੇਤਰੀ ਯੁਵਕ ਤੇ ਲੋਕ ਮੇਲਾ ਬੀਤੇ ਦਿਨੀਂ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ਕਰਵਾਇਆ ਗਿਆ। ਇਸ ਮੇਲੇ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੇ ਸੀਨੀਅਰ ਫ਼ੈਕਲਟੀ ਮੈਂਬਰ ਡਾ. ਪਰਮਿੰਦਰ ਸਿੰਘ ਤੱਗੜ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਸੰਦੀਪ ਕੌਰ ਬੀ.ਐਸ.ਸੀ. ਸਮੈਸਟਰ ਪੰਜਵਾਂ ਨੇ ਕਾਵਿ ਉਚਾਰਣ ਮੁਕਾਬਲੇ ਵਿਚ ਲਗਾਤਾਰ ਦੂਜੀ ਵਾਰ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਦਾ ਮਾਣ ਵਧਾਇਆ। ਪ੍ਰੋ. ਗੁਰਜੀਤ ਕੌਰ ਦੀ ਹੀ ਨਿਰਦੇਸ਼ਨਾਂ ਵਿਚ ਇਸ ਵਿਦਿਆਰਥਣ ਨੇ ਪਿਛਲੇ ਸਾਲ ਵੀ ਕਾਵਿ ਉਚਾਰਨ ਮੁਕਾਬਲੇ ਵਿਚ ਪ੍ਰਥਮ ਸਥਾਨ ਹਾਸਿਲ ਕੀਤਾ ਸੀ। ਇਸੇ ਤਰ੍ਹਾਂ ਅਜੀਜਪਾਲ, ਦਿਸ਼ਾਂਤ ਚੰਦ ਸਿੰਗਲਾ ਅਤੇ ਰੁਪਿੰਦਰਜੀਤ ਸਿੰਘ ਦੀ ਟੀਮ ਨੇ ਲਘੂ ਫ਼ਿਲਮ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਖੁਸ਼ਦੀਪ ਕੌਰ ਬੀ.ਐੱਸ.ਸੀ. ਸਮੈਸਟਰ ਤੀਜਾ ਨੇ ਮਿੱਟੀ ਦੇ ਖਿਡੌਣੇ ਬਣਾਉਣ ਦੇ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕੀਤਾ। ਹਰਮਨਦੀਪ ਕੌਰ ਨੇ ਕਰੋਸ਼ੀਏ ਦੀ ਬੁਣਤੀ ਅਤੇ ਅਰਸ਼ਪ੍ਰੀਤ ਕੌਰ ਬੀ.ਐੱਸ.ਸੀ. ਭਾਗ ਤੀਜਾ ਨੇ ਮਹਿੰਦੀ ਦੇ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਯੂਥ ਕੋਆਰਡੀਨੇਟਰ ਡਾ. ਸੁਭਾਸ਼ ਚੰਦਰ ਅਤੇ ਵੱਖ ਵੱਖ ਈਵੈਂਟਸ ਦੇ ਇੰਚਾਰਜ ਡਾ. ਗੁਰਬਿੰਦਰ ਕੌਰ, ਪ੍ਰੋ. ਗੁਰਜੀਤ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਸ਼ਿਵਾਨੀ ਅਤੇ ਪ੍ਰੋ. ਅਮਨਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਵਧਾਈ ਦੇਣ ਵਾਲਿਆਂ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਸਮਰਾਟ ਖੰਨਾ, ਡਾ. ਪਰਮਿੰਦਰ ਸਿੰਘ ਤੱਗੜ ਅਤੇ ਪ੍ਰੋ. ਸ਼ਿਲਪਾ ਕਾਂਸਲ ਸ਼ਾਮਿਲ ਸਨ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਕਾਲਜ ਲਈ ਮਾਣ ਵਾਲੀ ਗੱਲ ਦੱਸਦਿਆਂ ਕਿਹਾ ਕਿ ਅਜਿਹੇ ਮੰਚ ਵਿਦਿਆਰਥੀਆਂ ਦੀਆਂ ਰਚਨਾਤਮਕ ਅਤੇ ਕਲਾਤਮਕ ਪ੍ਰਤਿਭਾਵਾਂ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਮੁਕਤੀਸਰ ਵੈੱਲਫ਼ੇਅਰ ਕਲੱਬ ਨੇ ਨੌਜਵਾਨਾਂ ਨੂੰ ਸੜਕੀ ਨਿਯਮਾਂ ਸੰਬੰਧੀ ਕਿਤਾਬਾਂ ਵੰਡੀਆਂ ਅਗਲੀ ਖ਼ਬਰ ਅਕਾਲੀ ਦਲ ਨੇ ਪਿੰਡ ਨਿਆਮੀਵਾਲਾ ਵਿਖੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।