09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੁਕਤੀਸਰ ਵੈੱਲਫ਼ੇਅਰ ਕਲੱਬ ਨੇ ਨੌਜਵਾਨਾਂ ਨੂੰ ਸੜਕੀ ਨਿਯਮਾਂ ਸੰਬੰਧੀ ਕਿਤਾਬਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਦੇ ਨਾਲ ਬੀਤੀ ਰਾਤ ਕੋਟਕਪੂਰਾ ਰੋਡ ਗੁਰੂ ਗੋਬਿੰਦ ਸਿੰਘ ਪਾਰਕ ਦੇ ਨੇੜੇ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਅਭਿਆਨ ਵਿਚ ਵਿਸ਼ੇਸ਼ ਤੌਰ ’ਤੇ ਐਸ.

ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ। ਅਜੀਤ ਤਸਵੀਰ 09-10-2026
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਹਰਮਹਿੰਦਰ ਪਾਲ)-ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਦੇ ਨਾਲ ਬੀਤੀ ਰਾਤ ਕੋਟਕਪੂਰਾ ਰੋਡ ਗੁਰੂ ਗੋਬਿੰਦ ਸਿੰਘ ਪਾਰਕ ਦੇ ਨੇੜੇ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਅਭਿਆਨ ਵਿਚ ਵਿਸ਼ੇਸ਼ ਤੌਰ ’ਤੇ ਐਸ.ਐਚ.ਓ. ਸਿਟੀ ਰਵਿੰਦਰ ਕੌਰ ਬਰਾੜ ਅਤੇ ਕਲੱਬ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਟੀਮ ਸਮੇਤ ਹਾਜ਼ਰ ਸਨ। ਇਸ ਦੌਰਾਨ ਰਾਹਗੀਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਪੁਸਤਕਾਂ ਵੰਡੀਆਂ ਗਈਆਂ। ਐਸ.ਐਚ.ਓ. ਰਵਿੰਦਰ ਕੌਰ ਨੇ ਕਿਹਾ ਕਿ ਸੜਕੀ ਨਿਯਮਾਂ ਦੀ ਪਾਲਣਾ ਕਰਨਾ ਸਭ ਲਈ ਜ਼ਰੂਰੀ ਹੈ। ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਸੜਕੀ ਹਾਦਸਿਆਂ ਤੋਂ ਬਚਾਉਣਾ ਸਾਡਾ ਮੁੱਖ ਉਦੇਸ਼ ਹੈ। ਇਸ ਮੌਕੇ ਇੰਸਪੈਕਟਰ ਮਨਦੀਪ ਕੌਰ, ਏ.ਐਸ.ਆਈ. ਸਵਰਨ ਸਿੰਘ, ਹੌਲਦਾਰ ਲਵਪ੍ਰੀਤ ਸਿੰਘ, ਟ੍ਰੈਫ਼ਿਕ ਮਾਰਸਲ ਅਤੇ ਸੰਸਥਾ ਦੇ ਮੈਂਬਰ ਦੀਪਾਂਸ਼ੂ ਕੁਮਾਰ, ਟ੍ਰੈਫ਼ਿਕ ਮਾਰਸਲ ਤੇ ਸੰਸਥਾ ਦੇ ਮੈਂਬਰ ਡਾਕਟਰ ਵਿਜੇ ਬਜਾਜ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੀ ਵਿਦਿਆਰਥਣ ਦਾ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ’ਚ ਦੂਜਾ ਸਥਾਨ ਅਗਲੀ ਖ਼ਬਰ ਖੇਤਰੀ ਯੁਵਕ ਤੇ ਲੋਕ ਮੇਲੇ ’ਚ ਯੂਨੀਵਰਸਿਟੀ ਕਾਲਜ ਦੀ ਸ਼ਾਨਦਾਰ ਪੇਸ਼ਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।