09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

70ਵੀਆਂ ਪੰਜਾਬ ਰਾਜ ਜ਼ਿਲ੍ਹਾ ਸਕੂਲ ਖੇਡਾਂ ’ਚ ਦਸਮੇਸ਼ ਪਬਲਿਕ ਸਕੂਲ ਨੇ ਸੋਨ ਤਗਮਾ ਜਿੱਤਿਆ

ਫ਼ਰੀਦਕੋਟ, 8 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪਿਛਲੇ ਦਿਨੀਂ ਲੁਧਿਆਣਾ ਵਿਖੇ 70ਵੀਆਂ ਪੰਜਾਬ ਰਾਜ ਖੇਡਾਂ ਅਧੀਨ ਤਾਈਕਵਾਂਡੋ ਗੇਮ 2026-27 ਦੇ ਅੰਤਰ ਜ਼ਿਲ੍ਹਾ ਸਕੂਲ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਭਰ ਤੋਂ ਵੱਖ—ਵੱਖ ਜ਼ਿਲਿ੍ਹਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

?? 09-10-2026
ਫ਼ਰੀਦਕੋਟ, 8 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪਿਛਲੇ ਦਿਨੀਂ ਲੁਧਿਆਣਾ ਵਿਖੇ 70ਵੀਆਂ ਪੰਜਾਬ ਰਾਜ ਖੇਡਾਂ ਅਧੀਨ ਤਾਈਕਵਾਂਡੋ ਗੇਮ 2026-27 ਦੇ ਅੰਤਰ ਜ਼ਿਲ੍ਹਾ ਸਕੂਲ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਭਰ ਤੋਂ ਵੱਖ—ਵੱਖ ਜ਼ਿਲਿ੍ਹਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਹੋਣਹਾਰ ਵਿਦਿਆਰਥੀ ਹਰਜੀਤ ਸਿੰਘ ਜਮਾਤ 12ਵੀਂ ਮੈਡੀਕਲ ਗਰੀਨ ਨੇ ਹਿੱਸਾ ਲਿਆ। ਵਿਦਿਆਰਥੀ ਨੇ ਆਪਣੀ ਕਲਾ ਦਾ ਜ਼ੌਹਰ ਦਿਖਾਉਂਦੇ ਹੋਏ ਤਾਈਕਵਾਂਡੋ ਸਕੂਲਜ਼ ਗੇਮ ਵਿਚ ਵਿਰੋਧੀ ਧਿਰ ਨੂੰ ਹਰਾ ਕੇੇ ਸੋਨੇ ਦਾ ਤਗਮਾ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਅਪੂਰਵ ਦੇਵਗਨ ਨੇ ਦੱਸਿਆ ਕਿ ਇਹ ਵਿਦਿਆਰਥੀ ਨੈਸ਼ਨਲ ਮੁਕਾਬਲਿਆਂ ਲਈ ਚੁਣਿਆਂ ਗਿਆ ਹੈ ਅਤੇ ਇਹ ਪੜ੍ਹਾਈ ਵਿਚ ਵੀ ਹੁਸ਼ਿਆਰ ਹੈ। ਵਿਦਿਆਰਥੀ ਦੇ ਸਕੂਲ ਪੁੱਜਣ ’ਤੇ ਸੰਗਤ ਸਾਹਿਬ ਭਾਈ ਫੇਰੂ ਸਿੱਖ ਐਜੂਕੇਸ਼ਨਲ ਸੁਸਇਟੀ ਰਜਿ: ਫ਼ਰੀਦਕੋਟ ਦੇ ਪ੍ਰਧਾਨ ਜਸਬੀਰ ਸਿੰਘ ਸੰਧੂ ਅਤੇ ਅਗਜੈਕਟਿਵ ਮੈਂਬਰ ਗੁਰਮੀਤ ਸਿੰਘ ਢਿੱਲੋਂ ਨੇ ਪ੍ਰਿੰਸੀਪਲ ਅਪੂਰਵ ਦੇਵਗਨ, ਵਾਇਸ ਪ੍ਰਿੰਸੀਪਲ ਰਾਕੇਸ਼ ਧਵਨ, ਸਪੋਟਸ ਕੋਆਰਡੀਨੇਰ ਜਤਿੰਦਰ ਸਿੰਘ, ਖੇਡ ਅਧਿਆਪਿਕਾ ਜਸਦੀਪ ਕੌਰ ਅਤੇ ਸਮੂਹ ਸਟਾਫ਼ ਨੂੰ ਅਤੇ ਵਿਦਿਆਰਥੀ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਤਰੱਕੀਆਂ ਕਰਨ ਦਾ ਅਸ਼ੀਰਵਾਦ ਦਿੱਤਾ।
ਪਿਛਲੀ ਖ਼ਬਰ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵ... ਅਗਲੀ ਖ਼ਬਰ ਫ਼ਸਲ ਦੀ ਖ਼ਰੀਦ ਕਰਨ ਲਈ ਹੁਣ ਸਿਆਸੀ ਆਗੂਆਂ ਦੀ ਹਾਜ਼ਰੀ ਹੋਣ ਲੱਗੀ ਜ਼ਰੂਰੀ ਕਿਸਾਨ ਮੰਡੀਆਂ ’ ਚ ਹੋ ਰਹੇ ਹਨ ਪ੍ਰੇਸ਼ਾਨ - ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।