09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵਿੱਦਿਅਕ ਗਤੀਵਿਧੀਆਂ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਟਾਫ਼ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 8 ਅਕਤੂਬਰ (ਮੋਹਰ ਸਿੰਘ ਗਿੱਲ)-ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ ਦੁਆਰੇਆਣਾ ਨਿਵਾਸੀਆਂ ਵਲੋਂ ਬਾਬਾ ਹੁਕਮੀ ਨਾਥ ਦੀ ਸਾਲਾਨਾ ਬਰਸੀ ਮੌਕੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੀ ਸਮਾਪਤੀ ’ਤੇ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਦੇ ਸਮੂਹ ਸਟਾਫ਼ ਮਨਦੀਪ ਸਿੰਘ ਢਿੱਲੋਂ, ਪਰਮਜੀਤ ਕੌਰ, ਗੁਰਮੀਤ ਸਿੰਘ ਸੰਧੂ, ਸਤਵਿੰਦਰ ਸਿੰਘ, ਮਨਜੀਤ ਕੌਰ, ਆਂਚਲ, ਗੁਰਪ੍ਰੀਤ ਕੌਰ, ਅਮਨਦੀਪ ਕੌਰ ਅਤੇ ਮੋਹਨ ਲਾਲ ਨੂੰ ਬੱਚਿਆਂ ਦੇ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਐਨ.

? 09-10-2026
ਕੋਟਕਪੂਰਾ, 8 ਅਕਤੂਬਰ (ਮੋਹਰ ਸਿੰਘ ਗਿੱਲ)-ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ ਦੁਆਰੇਆਣਾ ਨਿਵਾਸੀਆਂ ਵਲੋਂ ਬਾਬਾ ਹੁਕਮੀ ਨਾਥ ਦੀ ਸਾਲਾਨਾ ਬਰਸੀ ਮੌਕੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੀ ਸਮਾਪਤੀ ’ਤੇ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਦੇ ਸਮੂਹ ਸਟਾਫ਼ ਮਨਦੀਪ ਸਿੰਘ ਢਿੱਲੋਂ, ਪਰਮਜੀਤ ਕੌਰ, ਗੁਰਮੀਤ ਸਿੰਘ ਸੰਧੂ, ਸਤਵਿੰਦਰ ਸਿੰਘ, ਮਨਜੀਤ ਕੌਰ, ਆਂਚਲ, ਗੁਰਪ੍ਰੀਤ ਕੌਰ, ਅਮਨਦੀਪ ਕੌਰ ਅਤੇ ਮੋਹਨ ਲਾਲ ਨੂੰ ਬੱਚਿਆਂ ਦੇ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਐਨ.ਆਰ.ਆਈ ਬਲਕਾਰ ਸਿੰਘ ਸੰਧੂ ਕੈਨੇਡਾ, ਬਾਬਾ ਹੁਕਮੀਨਾਥ ਟੂਰਨਾਮੈਂਟ ਕਮੇਟੀ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ 11000 ਰੁਪਏ ਦੀ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਉਪਰੰਤ ਸਕੂਲ ਮੁਖੀ ਮਨਦੀਪ ਸਿੰਘ ਢਿੱਲੋਂ ਨੇ ਬਲਕਾਰ ਸੰਧੂ ਕੈਨੇਡਾ, ਟੂਰਨਾਮੈਂਟ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਸੰਸਥਾ ਵਲੋਂ ਅਜਿਹੇ ਉਪਰਾਲੇ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ। ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਸ਼ਲ, ਬਲਾਕ ਪ੍ਰਾੲਮਰੀ ਸਿੱਖਿਆ ਅਫ਼ਸਰ ਸੁਸ਼ੀਲ ਅਹੂਜਾ, ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਗੁਰਦਵਿੰਦਰ ਸਿੰਘ ਢਿੱਲੋਂ, ਸਰਪੰਚ ਕੁਲਵਿੰਦਰ ਸਿੰਘ, ਐਸ.ਐਮ ਸੀ ਚੇਅਰਮੈਨ ਜਤਿੰਦਰ ਸਿੰਘ, ਮੈਂਬਰ ਜਸਕੌਰ ਸਿੰਘ ਬੋਪਾਰਾਏ, ਗੁਰਭੇਜ ਸਿੰਘ, ਹਰਪਿੰਦਰ ਸਿੰਘ ਸੰਧੂ, ਪਰਵਿੰਦਰ ਸਿੰਘ ਪਿੰਦਾ, ਮਨਿੰਦਰਪਾਲ ਸਿੰਘ ਹੈਪੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ’ਚ ਇੰਟਰ ਕਾਲਜ ਮੂਟ ਕੋਰਟ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਛਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।