ਸਰਕਾਰੀ ਮਿਡਲ ਸਕੂਲ ਅਟਾਰੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਅਟਾਰੀ ਵਿਖੇ ਮੈਡਮ ਏਕਤਾ ਦੀ ਅਗਵਾਈ ਹੇਠ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ, ਸਰਪ੍ਰਸਤਾਂ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਅਟਾਰੀ ਵਿਖੇ ਮੈਡਮ ਏਕਤਾ ਦੀ ਅਗਵਾਈ ਹੇਠ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ, ਸਰਪ੍ਰਸਤਾਂ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਮਿਲਣੀ ਦੌਰਾਨ ਵਿਦਿਆਰਥੀਆਂ ਦੇ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਤੇ ਨਤੀਜਿਆਂ ਬਾਰੇ ਮਾਪਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੇ ਨਾਲ ਹੀ ਮਿਸ਼ਨ ਸਮਰੱਥ ਦੇ ਤਿੰਨ ਪੜਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬੱਚਿਆਂ ਦੀ ਸਿੱਖਿਆ ਵਿਚ ਮਾਪਿਆਂ ਦੀ ਭੂਮਿਕਾ ਨੂੰ ਅਹਿਮ ਦੱਸਦਿਆਂ ਉਨ੍ਹਾਂ ਨੂੰ ਘਰ ਵਿਚ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਿੱਖਿਆ ਸੰਬੰਧੀ ਗਤੀਵਿਧੀਆਂ ਵਿਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਗਿਆ। ਮਿਲਣੀ ਦੌਰਾਨ ਮਾਵਾਂ ਨਾਲ ਵਿਸ਼ੇਸ਼ ਤੌਰ ’ਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲਬਾਤ ਕੀਤੀ ਗਈ। ਉਨ੍ਹਾਂ ਨੂੰ ਇਸ ਯੋਜਨਾ ਅਧੀਨ ਮਿਲਣ ਵਾਲੀ ਰਾਸ਼ੀ ਦੀ ਸਹੀ ਤੇ ਉਸਾਰੂ ਵਰਤੋਂ ਬੱਚਿਆਂ ਦੀ ਪੜ੍ਹਾਈ, ਲੋੜਾਂ ਅਤੇ ਸੁਨਹਿਰੀ ਭਵਿੱਖ ਨੂੰ ਬਿਹਤਰ ਬਣਾਉਣ ਲਈ ਕਰਨ ਵਾਸਤੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਬਿਹਤਰੀ ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਯੋਗਦਾਨ ਪਾਉਣ ਲਈ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।