12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਜ਼ਿਲ੍ਹੇ ’ਚ ਸਿਆਸੀ ਸਰਗਰਮੀਆਂ ਤੇਜ਼

ਲੰਬੀ, 11 ਅਕਤੂਬਰ (ਮੇਵਾ ਸਿੰਘ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਚਾਰ ਵਿਧਾਨ ਸਭਾ ਹਲਕਿਆਂ ’ਚ ਸਿਆਸੀ ਹਲਚਲ ਤੇਜ਼ ਹੋ ਗਈਆਂ ਹਨ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਵੀ ਜ਼ਬਰਦਸਤ ਸਿਆਸੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਮੀਟਿੰਗ ਕਰਨ ਉਪਰੰਤ ਸਰਕਲ ਪ੍ਰਧਾਨਾਂ ਤੇ ਹੋਰ ਅਹੁਦੇਦਾਰਾਂ ਨਾਲ। ਅਜੀਤ ਤਸਵੀਰ 12-10-2026
ਲੰਬੀ, 11 ਅਕਤੂਬਰ (ਮੇਵਾ ਸਿੰਘ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਚਾਰ ਵਿਧਾਨ ਸਭਾ ਹਲਕਿਆਂ ’ਚ ਸਿਆਸੀ ਹਲਚਲ ਤੇਜ਼ ਹੋ ਗਈਆਂ ਹਨ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਵੀ ਜ਼ਬਰਦਸਤ ਸਿਆਸੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਅੱਜ ਲੰਬੀ ਹਲਕੇ ਦੇ ਤਿੰਨ ਪਿੰਡਾਂ ਖੁੱਡੀਆਂ, ਲੰਬੀ ਅਤੇ ਚੰਨੂ ਦਾ ਦੌਰਾ ਕਰਨ ਉਪਰੰਤ ਹਲਕੇ ਦੇ ਅਹੁਦੇਦਾਰਾਂ ਨਾਲ ਗੁਰਦੁਆਰਾ ਸਾਹਿਬ ਪਿੰਡ ਚੰਨੂ ਵਿਖੇ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਾਂ ਵਿਚ ਆ ਰਹੇ ਨਿਘਾਰ ਨੂੰ ਲੈ ਕੇ ਸੰਗਤਾਂ ’ ਚ ਭਾਰੀ ਗ਼ੁੱਸਾ ਪਾਇਆ ਜਾ ਰਿਹਾ ਹੈ ਅਤੇ ਲੋਕ ਖੁੱਲ੍ਹ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਆਪਣਾ ਗ਼ੁੱਸਾ ਪ੍ਰਗਟ ਕਰ ਰਹੇ ਹਨ। ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿਚ ਵਾਪਰੀਆਂ ਘਟਨਾਵਾਂ ਨੇ ਸਿੱਖ ਕੌਮ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸ. ਰਾਜਾ ਨੇ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਏ, ਕਿਉਂਕਿ ਦੇਸ਼ਾਂ-ਵਿਦੇਸ਼ਾਂ ਵਿਚ ਸਿੱਖ ਕੌਮ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਸਰਕਲ ਪ੍ਰਧਾਨ ਹਰਦੀਪ ਸਿੰਘ ਖੁੱਡੀਆਂ, ਜਥੇਦਾਰ ਬੰਤਾ ਸਿੰਘ ਚੰਨੂ, ਤਰਸੇਮ ਸਿੰਘ ਘੁਮਿਆਰ, ਜਥੇਦਾਰ ਜੁਗਿੰਦਰ ਸਿੰਘ, ਰਣਬੀਰ ਸਿੰਘ ਸੰਧੂ, ਜਥੇਦਾਰ ਦਰਸ਼ਨ ਸਿੰਘ ਜਟਾਣਾ, ਜ਼ਿਲ੍ਹਾ ਜਨਰਲ ਸਕੱਤਰ ਸ਼ਮਿੰਦਰ ਸਿੰਘ ਸੰਧੂ ਹਾਜ਼ਰ ਸਨ।
ਪਿਛਲੀ ਖ਼ਬਰ ਪਾਈਨਲੈਂਡ ਇੰਟਰਨੈਸ਼ਨਲ ਸਕੂਲ ਵਿਖੇ ਮਾਪੇ-ਅਧਿਆਪਕ ਮੀਟਿੰਗ ਹੋਈ ਅਗਲੀ ਖ਼ਬਰ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਤੇ ਇਲਾਜ ਕਰਵਾਉਣਾ ਬੇਹੱਦ ਜ਼ਰੂਰੀ- ਐੱਸ.ਐੱਮ.ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।