12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸੀ.ਪੀ.ਆਈ. (ਐਮ) ਤੇ ਸੀ.ਪੀ.ਆਈ. ਵਲੋਂ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਸੀ. ਪੀ.

ਪਿੰਡ ਲੰਡੇ ਰੋਡੇ ਵਿਖੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕਣ ਮੌਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੀ.ਪੀ.ਆਈ. (ਐਮ) ਅਤੇ ਸੀ.ਪੀ.ਆਈ. ਦੇ ਨੁਮਾਇੰਦੇ। ਅਜੀਤ ਤਸਵੀਰ 12-10-2026
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਸੀ.ਪੀ.ਆਈ. (ਐਮ) ਅਤੇ ਸੀ.ਪੀ.ਆਈ. ਦੇ ਕਾਰਕੁੰਨਾਂ ਵਲੋਂ ਪਿੰਡ ਲੰਡੇਰੋਡੇ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕਿਆ ਗਿਆ। ਇਸ ਮੌਕੇ ਇਕੱਠੇ ਹੋਏ ਆਗੂਆਂ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਐਸ.ਆਈ.ਆਰ. (ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ) ਦੀ ਪ੍ਰਕਿਰਿਆ ’ਤੇ ਤੁਰੰਤ ਰੋਕ ਲਾਉਣ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਭਾਜਪਾ ਦੀਆਂ ਹਦਾਇਤਾਂ ਅਨੁਸਾਰ ਦੇਸ਼ ਵਿਚ ਐਸ.ਆਈ.ਆਰ. ਦੀ ਪ੍ਰਕਿਰਿਆ ਚਲਾ ਰਹੇ ਹਨ, ਤਾਂ ਜੋ ਵੱਖ-ਵੱਖ ਸੂਬਿਆਂ ਦੀਆਂ ਚੋਣਾਂ ਵਿਚ ਭਾਜਪਾ ਨੂੰ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਵੋਟਰ ਸੂਚੀਆਂ ਦੀ ਸੋਧ ਦੇ ਨਾਂਅ ’ਤੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝੇ ਕੀਤੇ ਜਾਣ ਦਾ ਖ਼ਦਸ਼ਾ ਹੈ, ਜੋ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ, ਕੱਟੀਆਂ ਗਈਆਂ ਵੋਟਾਂ ਦੀ ਸਮੀਖਿਆ ਕਰ ਕੇ ਯੋਗ ਵੋਟਰਾਂ ਦੇ ਨਾਂਅ ਮੁੜ ਸੂਚੀ ਵਿਚ ਸ਼ਾਮਿਲ ਕੀਤੇ ਜਾਣ ਤੇ ਐਸ.ਆਈ.ਆਰ. ਦੀ ਪ੍ਰਕਿਰਿਆ ’ਤੇ ਤੁਰੰਤ ਰੋਕ ਲਾਈ ਜਾਵੇ। ਆਗੂਆਂ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਾ ਲੋਕਾਂ ਦਾ ਜਮਹੂਰੀ ਹੱਕ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਵਿਦਿਆਰਥੀਆਂ ਤੇ ਹੋਰ ਲੋਕਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨਾਂ ਵਿਚ ਰੁਕਾਵਟ ਨਹੀਂ ਪਾਈ ਜਾਣੀ ਚਾਹੀਦੀ। ਇਸ ਮੌਕੇ ਆਗੂਆਂ ਨੇ ਕੇਰਲ, ਪੱਛਮੀ ਬੰਗਾਲ, ਬਿਹਾਰ, ਮਹਾਰਾਸ਼ਟਰ ਤੇ ਹਰਿਆਣਾ ਦੀਆਂ ਸਰਕਾਰਾਂ ਭੰਗ ਕਰਕੇ ਮੁੜ ਚੋਣਾਂ ਕਰਵਾਉਣ ਦੀ ਮੰਗ ਵੀ ਉਠਾਈ। ਰੋਸ ਪ੍ਰਦਰਸ਼ਨ ਵਿਚ ਤਹਿਸੀਲ ਕਮੇਟੀ ਸਕੱਤਰ ਕਾਮਰੇਡ ਤਰਸੇਮ ਲਾਲ, ਤਹਿਸੀਲ ਕਮੇਟੀ ਮੈਂਬਰ ਲਛਮਣ ਸਿੰਘ, ਸੁਖਦੇਵ ਸਿੰਘ, ਲੰਡੇਰੋਡੇ ਬਰਾਂਚ ਦੇ ਕਾਮਰੇਡ ਰਾਜ ਕੁਮਾਰ, ਗੁਰਦਾਸ ਸਿੰਘ, ਸੀ.ਪੀ.ਆਈ. ਦੇ ਬੋਹੜ ਸਿੰਘ ਸੁਖਨਾ ਅਬਲੂ, ਗੁਰਬਚਨ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਕੁਲਵੀਰ ਸਿੰਘ, ਬੋਹੜ ਸਿੰਘ, ਮਹਿੰਦਰ ਸਿੰਘ ਪੰਚ, ਗੁਰਟੇਕ ਸਿੰਘ, ਸੁਖਦੇਵ ਸਿੰਘ, ਕਾਮਰੇਡ ਗੁਰਤੇਜ ਸਿੰਘ, ਗੁਲਜ਼ਾਰ ਸਿੰਘ, ਜਗਮੀਤ ਸਿੰਘ, ਬਲਜੀਤ ਸਿੰਘ ਅਤੇ ਬੇਅੰਤ ਸਿੰਘ ਸਮੇਤ ਹੋਰ ਕਾਰਕੰੁਨ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਦੇ ਵਿਸ਼ਰਾਮ ਮੌਕੇ ਉਮੜੇ ਸ਼ਰਧਾਲੂ ਸਹਿਯੋਗੀਆਂ ਨੂੰ ਕੀਤਾ ਗਿਆ ਸਨਮਾਨਿਤ ਅਗਲੀ ਖ਼ਬਰ ਗਿੱਦੜਬਾਹਾ ਦੀ ਮੋਨਿਕਾ ਨੇ ਕੁਸ਼ਤੀ ’ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।