ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੁਸਾਇਟੀ ਦੀ ਮੀਟਿੰਗ ਹੋਈ
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੁਸਾਇਟੀ ਦੀ ਜਨਰਲ ਕਮੇਟੀ ਦੀ ਮੀਟਿੰਗ ਮਾਤਾ ਭਾਗ ਕੌਰ ਪਾਰਕ ਵਿਖੇ ਪ੍ਰਧਾਨ ਪ੍ਰਕਾਸ਼ ਸਿੰਘ ਚੜੇਵਾਣ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸਰਦੀ ਦੀ ਰੁੱਤ ਨੂੰ ਮੁੱਖ ਰੱਖਦਿਆਂ ਜਨਰਲ ਕਮੇਟੀ ਦੀ ਮੀਟਿੰਗ ਹਰ ਮਹੀਨੇ ਦੇ ਪਹਿਲੇ ਐਤਵਾਰ ਸ਼ਾਮ 4 ਵਜੇ ਮਾਤਾ ਭਾਗ ਕੌਰ ਪਾਰਕ ਵਿਖੇ ਹੋਵੇਗੀ, ਜਦਕਿ ਅਗਜੈਕਟਿਵ ਕਮੇਟੀ ਦੀ ਮੀਟਿੰਗ ਹਰ ਮਹੀਨੇ ਦੇ ਆਖ਼ਰੀ ਐਤਵਾਰ ਇਸੇ ਸਮੇਂ ਤੇ ਸਥਾਨ ’ਤੇ ਕੀਤੀ ਜਾਵੇਗੀ।
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੁਸਾਇਟੀ ਦੀ ਜਨਰਲ ਕਮੇਟੀ ਦੀ ਮੀਟਿੰਗ ਮਾਤਾ ਭਾਗ ਕੌਰ ਪਾਰਕ ਵਿਖੇ ਪ੍ਰਧਾਨ ਪ੍ਰਕਾਸ਼ ਸਿੰਘ ਚੜੇਵਾਣ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸਰਦੀ ਦੀ ਰੁੱਤ ਨੂੰ ਮੁੱਖ ਰੱਖਦਿਆਂ ਜਨਰਲ ਕਮੇਟੀ ਦੀ ਮੀਟਿੰਗ ਹਰ ਮਹੀਨੇ ਦੇ ਪਹਿਲੇ ਐਤਵਾਰ ਸ਼ਾਮ 4 ਵਜੇ ਮਾਤਾ ਭਾਗ ਕੌਰ ਪਾਰਕ ਵਿਖੇ ਹੋਵੇਗੀ, ਜਦਕਿ ਅਗਜੈਕਟਿਵ ਕਮੇਟੀ ਦੀ ਮੀਟਿੰਗ ਹਰ ਮਹੀਨੇ ਦੇ ਆਖ਼ਰੀ ਐਤਵਾਰ ਇਸੇ ਸਮੇਂ ਤੇ ਸਥਾਨ ’ਤੇ ਕੀਤੀ ਜਾਵੇਗੀ। ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਜਸਵੀਰ ਸ਼ਰਮਾ ਦੱਦਾਹੂਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਜਥੇਬੰਦੀ ਦੀ ਏਕਤਾ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਉਨ੍ਹਾਂ ਮੈਂਬਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੜਕੀ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪ੍ਰਧਾਨ ਪ੍ਰਕਾਸ਼ ਸਿੰਘ ਚੜੇਵਾਣ ਨੇ ਮੈਂਬਰਾਂ ਨੂੰ ਪੁਰਾਣੇ ਗਿਲੇ - ਸ਼ਿਕਵੇ ਭੁਲਾ ਕੇ ਆਪਸੀ ਏਕਤਾ ਨਾਲ ਚੱਲਣ ਅਤੇ ਸਮਾਜ ਭਲਾਈ ਦੇ ਕੰਮਾਂ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਬੰਸ ਸਿੰਘ ਵਾਈਸ ਪ੍ਰਧਾਨ, ਜਸਵਿੰਦਰ ਸਿੰਘ ਰਾਜੂ ਸੀ.ਆਈ.ਡੀ., ਕਾਲਾ ਸਿੰਘ ਸਲਾਹਕਾਰ, ਪ੍ਰੇਮ ਪਾਲ ਸਲਾਹਕਾਰ, ਜਗਦੇਵ ਸਿੰਘ ਜਵਾਹਰੇਵਾਲਾ, ਅਸ਼ੋਕ ਕੁਮਾਰ ਸ਼ਰਮਾ, ਸ਼ਮਿੰਦਰ ਸਿੰਘ, ਜੈ ਦੇਵ, ਗੁਰਲਾਲ ਸਿੰਘ, ਤੇਜਿੰਦਰ ਸਿੰਘ, ਸੁਖਚੈਨ ਸਿੰਘ, ਰਛਪਾਲ ਸਿੰਘ, ਕਰਨ ਕੁਮਾਰ, ਰਮੇਸ਼ ਕੁਮਾਰ, ਬਲਦੇਵ ਸਿੰਘ ਆਦਿ ਹਾਜ਼ਰ ਸਨ।