14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦੇਸ਼ ਦੇ ਭਵਿੱਖਮੁਖੀ ਵਿਕਾਸ ਲਈ ਜਨਗਣਨਾ ਦਾ ਅਹਿਮ ਯੋਗਦਾਨ : ਜੈ ਅਮਨਦੀਪ ਗੋਇਲ

ਜੈਤੋ, 13 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-“ਜਨਗਣਨਾ ਕਿਸੇ ਵੀ ਦੇਸ਼ ਦੇ ਭਵਿੱਖਮੁਖੀ ਵਿਕਾਸ ਦੀ ਮਜ਼ਬੂਤ ਨੀਂਹ ਹੈ। ਇਸ ਰਾਹੀਂ ਪ੍ਰਾਪਤ ਹੋਣ ਵਾਲੇ ਅੰਕੜੇ ਦੇਸ਼ ਦੀਆਂ ਵਿਕਾਸ ਯੋਜਨਾਵਾਂ ਬਣਾਉਣ, ਸਰਕਾਰੀ ਸਹੂਲਤਾਂ ਦੀ ਸੁਚੱਜੀ ਵੰਡ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਐਚ.ਐਸ.ਐਨ. ਸਕੂਲ ਆਫ਼ ਐਮੀਨੈਂਸ ਜੈਤੋ (ਲੜਕੇ) ਵਿਖੇ ਤਹਿਸੀਲਦਾਰ ਜੈਤੋ ਜੈ ਅਮਨਦੀਪ ਗੋਇਲ ਜਨਗਣਨਾ ਸਬੰਧੀ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਚਰਨ ਸਿੰਘ ਗਾਬੜੀਆ 14-10-2026
ਜੈਤੋ, 13 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-“ਜਨਗਣਨਾ ਕਿਸੇ ਵੀ ਦੇਸ਼ ਦੇ ਭਵਿੱਖਮੁਖੀ ਵਿਕਾਸ ਦੀ ਮਜ਼ਬੂਤ ਨੀਂਹ ਹੈ। ਇਸ ਰਾਹੀਂ ਪ੍ਰਾਪਤ ਹੋਣ ਵਾਲੇ ਅੰਕੜੇ ਦੇਸ਼ ਦੀਆਂ ਵਿਕਾਸ ਯੋਜਨਾਵਾਂ ਬਣਾਉਣ, ਸਰਕਾਰੀ ਸਹੂਲਤਾਂ ਦੀ ਸੁਚੱਜੀ ਵੰਡ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਪ੍ਰਗਟਾਵਾ ਸੈਂਸਸ ਚਾਰਜ ਅਫ਼ਸਰ-ਕਮ-ਤਹਿਸੀਲਦਾਰ ਜੈਤੋ ਜੈ ਅਮਨਦੀਪ ਗੋਇਲ ਨੇ ਐਚ.ਐਸ.ਐਨ. ਸਕੂਲ ਆਫ਼ ਐਮੀਨੈਂਸ ਜੈਤੋ (ਲੜਕੇ) ਵਿਖੇ ਜਨਗਣਨਾ ਦੇ ਦੂਜੇ ਪੜਾਅ ਸਬੰਧੀ ਚੱਲ ਰਹੀ ਸਿਖਲਾਈ ਵਿਚ ਜਨਗਣਨਾ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਸ੍ਰੀ ਗੋਇਲ ਨੇ ਕਿਹਾ ਕਿ ਜਨਗਣਨਾ ਸਿਰਫ਼ ਆਬਾਦੀ ਦੀ ਗਿਣਤੀ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਦੀ ਸਮਾਜਿਕ, ਆਰਥਿਕ ਅਤੇ ਜਨਸੰਖਿਆ ਸਬੰਧੀ ਸਥਿਤੀ ਨੂੰ ਸਮਝਣ ਦਾ ਇਕ ਮਹੱਤਵਪੂਰਨ ਸਾਧਨ ਹੈ। ਇਸ ਦੇ ਅੰਕੜਿਆਂ ਦੇ ਆਧਾਰ ’ਤੇ ਸਿੱਖਿਆ, ਸਿਹਤ ਸੇਵਾਵਾਂ, ਰੁਜ਼ਗਾਰ, ਰਿਹਾਇਸ਼, ਆਵਾਜਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਯੋਜਨਾਬੰਦੀ ਕਰਨ ਵਿਚ ਮੱਦਦ ਮਿਲਦੀ ਹੈ। ਸਹੀ ਜਨਗਣਨਾ ਨਾਲ ਸਰਕਾਰ ਨੂੰ ਇਹ ਪਤਾ ਲਗਾਉਣ ਵਿਚ ਸਹੂਲਤ ਮਿਲਦੀ ਹੈ ਕਿ ਕਿਹੜੇ ਖੇਤਰਾਂ ਵਿਚ ਕਿਹੜੀਆਂ ਸਹੂਲਤਾਂ ਦੀ ਵਧੇਰੇ ਲੋੜ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਨੂੰ ਸਫ਼ਲ ਬਣਾਉਣ ਲਈ ਸਿਖਲਾਈ ਪ੍ਰਾਪਤ ਕਰਮਚਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਖਲਾਈ ਦੌਰਾਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਨੂੰ ਧਿਆਨ ਨਾਲ ਸਮਝਣਾ ਚਾਹੀਦਾ ਹੈ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਕੰਮ ਕਰਨਾ ਚਾਹੀਦਾ ਹੈ। ਜਨਗਣਨਾ ਦੌਰਾਨ ਸਹੀ ਜਾਣਕਾਰੀ ਦਾ ਸੰਗ੍ਰਹਿ, ਅੰਕੜਿਆਂ ਦੀ ਸ਼ੁੱਧਤਾ, ਨਿਰਪੱਖਤਾ, ਸਮੇਂ ਦੀ ਪਾਬੰਦੀ ਅਤੇ ਨਾਗਰਿਕਾਂ ਵਲੋਂ ਦਿੱਤੀ ਜਾਣਕਾਰੀ ਦੀ ਗੁਪਤਤਾ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਭਰੋਸੇਯੋਗ ਅੰਕੜੇ ਦੇਸ਼ ਦੇ ਸਰਵਪੱਖੀ ਵਿਕਾਸ ਨੂੰ ਦਿਸ਼ਾ ਦੇਣ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਸੰਤੁਲਿਤ ਵਿਕਾਸ, ਸਰੋਤਾਂ ਦੀ ਬਿਹਤਰ ਵਰਤੋਂ ਅਤੇ ਭਵਿੱਖ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਵੀ ਸਹਾਇਕ ਸਿੱਧ ਹੁੰਦੇ ਹਨ। ਇਸ ਲਈ ਜਨਗਣਨਾ ਦਾ ਕੰਮ ਪੂਰੀ ਜ਼ਿੰਮੇਵਾਰੀ, ਇਮਾਨਦਾਰੀ ਅਤੇ ਸਮਰਪ ਣ ਦੀ ਭਾਵਨਾ ਨਾਲ ਨੇਪਰੇ ਚਾੜ੍ਹਨਾ ਹਰੇਕ ਸਬੰਧਿਤ ਕਰਮਚਾਰੀ ਦਾ ਫ਼ਰਜ਼ ਹੈ। ਇਸ ਮੌਕੇ ਫ਼ੀਲਡ ਟ੍ਰੇਨਰ ਅਮੋਲਕ ਸਿੰਘ ਸਿੱਧੂ, ਭੁਪਿੰਦਰ ਦੁੱਗਲ, ਚਰਨਜੀਤ ਸ਼ਰਮਾ ਅਤੇ ਸੁਰਿੰਦਰ ਕੁਮਾਰ, ਟੈਕਨੀਕਲ ਸਹਾਇਕ ਨਵਦੀਪ ਸਿੰਘ, ਸੈਂਸਸ ਕਲਰਕ ਰਣਜੀਤ ਸਿੰਘ ਖੱਚੜਾਂ, ਗੌਰੀ ਸ਼ੰਕਰ ਅਤੇ ਅਮਨਦੀਪ ਕੁਮਾਰ ਸਮੇਤ ਆਦਿ ਸਬੰਧਿਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਗਤਕੇ ’ਚ ਰਾਸ਼ਟਰੀ ਪੱਧਰ ’ਤੇ ਜੇਤੂ ਵਿਦਿਆਰਥਣਾਂ ਦਾ ਸਨਮਾਨ ਅਗਲੀ ਖ਼ਬਰ ਸਰਕਾਰ ਨੇ ਹਾਈਬਿ੍ਡ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਨਾ ਕੀਤੀ ਤਾਂ ਕਿਸਾਨ ਜਥੇਬੰਦੀਆਂ ਸੜਕਾਂ ਜਾਮ ਕਰਨਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।