ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਸਖ਼ਤ ਨਿਖੇਧੀ
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਮਾਨਸਾ ਵਿਖੇ ਮੈਡੀਕਲ ਸਟੋਰ ’ਤੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਸੂਬੇ ਭਰ ਦੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗ਼ੈਰ-ਕਾਨੂੰਨੀ ਵਿਕਰੀ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਅਜੀਤ ਡੈਸਕ
14-10-2026