14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਐਨ.ਡੀ.ਏ. ਦੀ ਤਿਆਰੀ ਲਈ ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ-ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿਚ ਅਫ਼ਸਰ ਬਣਨ ਦੇ ਯੋਗ ਬਣਾਉਣ ਦੇ ਉਦੇਸ਼ ਨਾਲ ਮੋਹਾਲੀ ਦੇ ਸੈਕਟਰ 77 ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸਥਾਪਤ ਕੀਤਾ ਗਿਆ ਹੈ। ਇਹ ਸੰਸਥਾ ਨੈਸ਼ਨਲ ਡਿਫ਼ੈਂਸ ਅਕੈਡਮੀ (ਐਨ.

ਅਜੀਤ ਡੈਸਕ 14-10-2026
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿਚ ਅਫ਼ਸਰ ਬਣਨ ਦੇ ਯੋਗ ਬਣਾਉਣ ਦੇ ਉਦੇਸ਼ ਨਾਲ ਮੋਹਾਲੀ ਦੇ ਸੈਕਟਰ 77 ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸਥਾਪਤ ਕੀਤਾ ਗਿਆ ਹੈ। ਇਹ ਸੰਸਥਾ ਨੈਸ਼ਨਲ ਡਿਫ਼ੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿਚ ਅਫ਼ਸਰ ਵਜੋਂ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਿੱਖਿਆ ਤੇ ਸਿਖਲਾਈ ਪ੍ਰਦਾਨ ਕਰਦੀ ਹੈ। ਇਸ ਸੰਸਥਾ ਵਿਚ 11ਵੀਂ ਤੇ 12ਵੀਂ ਜਮਾਤ ਵਿਚ ਪੜ੍ਹ ਰਹੇ ਲੜਕਿਆਂ ਨੂੰ ਐਨ.ਡੀ.ਏ. ਦੀ ਦਾਖ਼ਲਾ ਪ੍ਰੀਖਿਆ ਤੇ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੇ ਇੰਟਰਵਿਊ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਕੈਡਿਟਾਂ ਦੀ ਸ਼ਖ਼ਸੀਅਤ, ਸਰੀਰਕ ਯੋਗਤਾ, ਸੰਚਾਰ ਹੁਨਰ ਅਤੇ ਹੋਰ ਲੋੜੀਂਦੇ ਗੁਣਾਂ ਨੂੰ ਨਿਖਾਰਿਆ ਜਾਂਦਾ ਹੈ, ਤਾਂ ਜੋ ਉਹ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਦੇ ਨਾਲ-ਨਾਲ ਹਥਿਆਰਬੰਦ ਸੈਨਾਵਾਂ ਵਿਚ ਅਫ਼ਸਰ ਬਣਨ ਦਾ ਆਪਣਾ ਸੁਪਨਾ ਸਾਕਾਰ ਕਰ ਸਕਣ। ਇਸ ਨਾਲ ਯੋਗ ਤੇ ਇੱਛੁਕ ਨੌਜਵਾਨਾਂ ਨੂੰ ਅਨੁਸ਼ਾਸਨ, ਮਿਆਰੀ ਸਿੱਖਿਆ ਅਤੇ ਵਿਸ਼ੇਸ਼ ਸਿਖਲਾਈ ਹਾਸਿਲ ਕਰਕੇ ਦੇਸ਼ ਦੀ ਸੇਵਾ ਕਰਨ ਦਾ ਬਿਹਤਰੀਨ ਮੌਕਾ ਮਿਲਦਾ ਹੈ। ਸੰਸਥਾ ਹੁਣ ਤੱਕ 14 ਕੋਰਸ ਸਫ਼ਲਤਾਪੂਰਵਕ ਚਲਾ ਚੁੱਕੀ ਹੈ ਅਤੇ ਕੁੱਲ 594 ਕੈਡਿਟ ਸਿਖਲਾਈ ਪੂਰੀ ਕਰ ਚੁੱਕੇ ਹਨ। ਇਨ੍ਹਾਂ ਵਿਚੋਂ 394 ਕੈਡਿਟ ਐਸ.ਐਸ.ਬੀ. ਇੰਟਰਵਿਊ ਪਾਸ ਕਰ ਚੁੱਕੇ ਹਨ, ਜਦਕਿ 325 ਕੈਡਿਟ ਐਨ.ਡੀ.ਏ. ਜਾਂ ਹੋਰ ਸਿਖਲਾਈ ਅਕੈਡਮੀਆਂ ਵਿਚ ਦਾਖ਼ਲਾ ਲੈ ਚੁੱਕੇ ਹਨ। ਇਸ ਤੋਂ ਇਲਾਵਾ 198 ਕੈਡਿਟ ਹਥਿਆਰਬੰਦ ਸੈਨਾਵਾਂ ਵਿਚ ਅਫ਼ਸਰ ਵਜੋਂ ਕਮਿਸ਼ਨ ਪ੍ਰਾਪਤ ਕਰ ਚੁੱਕੇ ਹਨ। ਸੰਸਥਾ ਦੀ 66.32 ਫ਼ੀਸਦੀ ਸਫ਼ਲਤਾ ਦਰ ਇਸ ਦੀ ਕਾਰਗੁਜ਼ਾਰੀ ਅਤੇ ਸਿਖਲਾਈ ਦੇ ਮਿਆਰ ਨੂੰ ਦਰਸਾਉਂਦੀ ਹੈ। ਸੰਸਥਾ ਦੇ 17ਵੇਂ ਕੋਰਸ ਲਈ ਆਨਲਾਈਨ ਅਰਜ਼ੀਆਂ ਭਰਨ ਦੀ ਪ੍ਰਕਿਰਿਆ 1 ਅਕਤੂਬਰ 2026 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਦਾਖ਼ਲੇ ਲਈ ਪ੍ਰੀਖਿਆ 3 ਜਨਵਰੀ 2027 ਦਿਨ ਐਤਵਾਰ ਨੂੰ ਕਰਵਾਈ ਜਾਣੀ ਨਿਰਧਾਰਤ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਐਨ.ਡੀ.ਏ. ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਚਾਹਵਾਨ ਉਮੀਦਵਾਰ ਦਾਖ਼ਲੇ ਸੰਬੰਧੀ ਵਿਸਤ੍ਰਿਤ ਜਾਣਕਾਰੀ, ਯੋਗਤਾ ਦੀਆਂ ਸ਼ਰਤਾਂ ਤੇ ਹੋਰ ਵੇਰਵਿਆਂ ਲਈ ਸੰਸਥਾ ਦੀ ਅਧਿਕਾਰਤ ਵੈੱਬਸਾਈਟ ’ਤੇ ਦੇਖ ਸਕਦੇ ਹਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ : ਰਛਪਾਲ ਸਿੰਘ ਸੋਸ਼ਣ ਅਗਲੀ ਖ਼ਬਰ ਸ੍ਰੀ ਹਰੀ ਕ੍ਰਿਸ਼ਨ ਪਬਲਿਕ ਸਕੂਲ ਵਿਖੇ ਗੁਰੂ ਵੰਦਨ ਵਿਦਿਆਰਥੀ ਸਨਮਾਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।