ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ : ਰਛਪਾਲ ਸਿੰਘ ਸੋਸ਼ਣ
ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇੰਚਾਰਜ ਰਛਪਾਲ ਸਿੰਘ ਸੋਸ਼ਣ ਦੀ ਅਗਵਾਈ ’ਚ ਪਾਰਟੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਾਮਲੇ ਵਿਚ ਸ਼ਾਮਿਲ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਸ: ਸੋਸ਼ਣ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਜਲਦ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ।
ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇੰਚਾਰਜ ਰਛਪਾਲ ਸਿੰਘ ਸੋਸ਼ਣ ਦੀ ਅਗਵਾਈ ’ਚ ਪਾਰਟੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਾਮਲੇ ਵਿਚ ਸ਼ਾਮਿਲ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਸ: ਸੋਸ਼ਣ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਜਲਦ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਦੇਰੀ ਨਾ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਸੀਨੀਅਰ ਆਗੂ ਨੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਖਤਮ ਕਰਨ ਦੇ ਵੱਡੇ ਵੱਡੇ ਦਾਅਵੇ ਕਰਕੇ ਲੋਕਾਂ ਅੱਗੇ ਕੇਵਲ ਅੰਕੜਿਆਂ ਦੀ ਖੇਡ ਪੇਸ਼ ਕੀਤੀ ਜਾ ਰਹੀ ਹੈ ਜਦ ਕਿ ਅਸਲੀਅਤ ਤੱਥ ਕੁਝ ਹੋਰ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਖਤਮ ਹੋਣ ਦੀ ਬਜਾਏ ਉੱਲਟਾ ਦਿਨੋਂ ਦਿਨ ਅੰਬਰ ਵੇਲ੍ਹ ਵਾਂਗ ਵੱਧਦਾ ਜਾ ਰਿਹਾ ਹੈ।