14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ। ਅਜੀਤ ਤਸਵੀਰ 14-10-2026
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਸਰਕਾਰ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ 17 ਫ਼ੀਸਦੀ ਤੱਕ ਨਮੀ ਵਾਲੇ ਝੋਨੇ ਦੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਨਮੀ ਵਾਲੀ ਫ਼ਸਲ ਮੰਡੀਆਂ ਵਿਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਝੋਨੇ ਨੂੰ ਚੰਗੀ ਤਰ੍ਹਾਂ ਸੁਕਾਉਣ ਤੋਂ ਬਾਅਦ ਹੀ ਮੰਡੀ ਵਿਚ ਲੈ ਕੇ ਆਉਣ। ਇਸ ਨਾਲ ਨਾ ਸਿਰਫ਼ ਫ਼ਸਲ ਦੀ ਖ਼ਰੀਦ ਵਿਚ ਆਸਾਨੀ ਹੋਵੇਗੀ, ਸਗੋਂ ਮੰਡੀਆਂ ਵਿਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸੰਬੰਧਿਤ ਵਿਭਾਗਾਂ ਤੇ ਖ਼ਰੀਦ ਏਜੰਸੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮੰਡੀਆਂ ਵਿਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਰੋਜ਼ਾਨਾ ਨਜ਼ਰਸਾਨੀ ਵੀ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 12 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 7,085 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਇਸ ਵਿਚੋਂ 5,350 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਆਮਦ ਅਤੇ ਖ਼ਰੀਦ ਪ੍ਰਕਿਰਿਆ ਲਗਾਤਾਰ ਜਾਰੀ ਹੈ।
ਪਿਛਲੀ ਖ਼ਬਰ ਭਾਕਿਯੂ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇ : ਰਛਪਾਲ ਸਿੰਘ ਸੋਸ਼ਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।