14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਧਾਇਕ ਕਾਕਾ ਬਰਾੜ ਨੇ ਪਿੰਡ ਸੰਗੂਧੌਣ ਵਿਖੇ 117 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਹਲਕੇ ਦੇ ਪਿੰਡ ਸੰਗੂਧੌਣ ਵਿਖੇ 117 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਹ ਕਾਰਡ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵੰਡੇ ਗਏ।

ਪਿੰਡ ਸੰਗੂਧੌਣ ਵਿਖੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪ੍ਰਾਪਰਟੀ ਕਾਰਡ ਵੰਡਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਹੋਰ ਪਤਵੰਤੇ । ਅਜੀਤ ਤਸਵੀਰ 14-10-2026
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਹਲਕੇ ਦੇ ਪਿੰਡ ਸੰਗੂਧੌਣ ਵਿਖੇ 117 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਹ ਕਾਰਡ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸਕੀਮ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕ ਮਿਲਣ ਦੇ ਨਾਲ-ਨਾਲ ਜਾਇਦਾਦਾਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਵਿਚ ਵੀ ਸਹੂਲਤ ਮਿਲੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਲੋਕ-ਪੱਖੀ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਹੁਤ ਸਾਰੇ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਲਾਲ ਲਕੀਰ ਅੰਦਰ ਰਹਿ ਰਹੇ ਹਨ ਪਰ ਜਾਇਦਾਦ ਦੀ ਮਾਲਕੀ ਸੰਬੰਧੀ ਰਸਮੀ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਅਜਿਹੇ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਸੰਬੰਧੀ ਦਸਤਾਵੇਜ਼ੀ ਸਬੂਤ ਪ੍ਰਾਪਤ ਹੋਣਗੇ ਅਤੇ ਉਨ੍ਹਾਂ ਦੀ ਜਾਇਦਾਦ ਸੰਬੰਧੀ ਵੇਰਵੇ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਣਗੇ। ਵਿਧਾਇਕ ਨੇ ਕਿਹਾ ਕਿ ਮਾਲਕੀ ਹੱਕ ਮਿਲਣ ਨਾਲ ਜਾਇਦਾਦ ਨਾਲ ਜੁੜੇ ਕਈ ਕੰਮਾਂ ਵਿਚ ਸਹੂਲਤ ਮਿਲੇਗੀ ਅਤੇ ਲੋਕ ਨਿਯਮਾਂ ਅਨੁਸਾਰ ਆਪਣੀਆਂ ਜਾਇਦਾਦਾਂ ਦੀ ਖ਼ਰੀਦੋ-ਫ਼ਰੋਖ਼ਤ ਕਰ ਸਕਣਗੇ। ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਤੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿਚ ਰਹਿਣ ਦੇ ਬਾਵਜੂਦ ਮਾਲਕੀ ਦੇ ਰਸਮੀ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਪ੍ਰਾਪਰਟੀ ਕਾਰਡ ਮਿਲਣ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦੀ ਮਾਲਕੀ ਸੰਬੰਧੀ ਦਸਤਾਵੇਜ਼ ਮਿਲਣ ’ਤੇ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਇਸ ਮੌਕੇ ਤਹਿਸੀਲਦਾਰ ਅੰਜੂ ਬਾਲਾ, ਸਰਪੰਚ ਪਰਮਜੀਤ ਕੌਰ, ਸੁਰਿੰਦਰ ਸਿੰਘ, ਜਸਪ੍ਰੀਤ ਜੱਸੀ, ਬਲਕਾਰ ਸਿੰਘ ਕਾਲਾ, ਨੰਬਰਦਾਰ ਬੇਅੰਤ ਸਿੰਘ ਲਾਲੀ, ਨੰਬਰਦਾਰ ਬਗੀਚਾ ਸਿੰਘ, ਗੁਰਸਿਮਰਨ ਸਿੰਘ ਬੌਬੀ, ਸੰਦੀਪ ਸਿੰਘ, ਯੂਥ ਪ੍ਰਧਾਨ ਡਾ. ਸੁਖਦੀਪ ਸੋਨੀ, ਤਰਸੇਮ ਸਿੰਘ ਮੈਂਬਰ, ਰਾਜ ਸਿੰਘ ਮੈਂਬਰ, ਦਿਲਬਾਗ ਸਿੰਘ ਮੈਂਬਰ, ਬਲਵਿੰਦਰ ਸਿੰਘ ਮੈਂਬਰ, ਗੁਰਇਕਬਾਲ ਸਿੰਘ, ਦਾਰਾ ਸਿੰਘ, ਪੰਨਾ ਸਿੰਘ, ਬਾਬਾ ਸੁੱਖਾ ਮੈਂਬਰ, ਗੁਰਮੀਤ ਸਿੰਘ, ਪਟਵਾਰੀ ਲਖਵਿੰਦਰ ਸਿੰਘ, ਸਾਹਿਲ ਕੁਮਾਰ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਲੰਬੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸਕੂਲ ਨੂੰ ਆਰ.ਓ. ਸਿਸਟਮ ਭੇਟ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।