14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਿਮਿਟ ਕਾਲਜ ਦੇ ਵਿਦਿਆਰਥੀਆਂ ਵਲੋਂ ਟਰਾਈਡੈਂਟ ਬਰਨਾਲਾ ਦਾ ਦੌਰਾ

ਮਲੋਟ, 13 ਅਕਤੂਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ ਮਿਮਿਟ ਮਲੋਟ ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਟਰਾਈਡੈਂਟ ਕੰਪਨੀ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ.

ਅਜੀਤ ਡੈਸਕ 14-10-2026
ਮਲੋਟ, 13 ਅਕਤੂਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ ਮਿਮਿਟ ਮਲੋਟ ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਟਰਾਈਡੈਂਟ ਕੰਪਨੀ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਹਰਮਿੰਦਰ ਸਿੰਘ ਬਿੰਦਰਾ ਅਤੇ ਜਸਟ ਕਲੱਬ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸੋਨੀ ਨੇ ਦੱਸਿਆ ਕਿ ਆਈ.ਟੀ. ਵਿਭਾਗ ਦੇ ਵਿਦਿਆਰਥੀਆਂ ਨੂੰ ਟਰਾਈਡੈਂਟ ਗਰੁੱਪ ਆਫ਼ ਇੰਡਸਟਰੀਜ਼ ਬਰਨਾਲਾ ਵਿਖੇ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਟਰਾਈਡੈਂਟ ਬਰਨਾਲਾ ਵਿਖੇ ਬਣੀ ਤਕਸ਼ੀਲਾ ਸੈਂਟਰ ਵਿਚ ਵਿਦਿਆਰਥੀਆਂ ਤੇ ਸਟਾਫ਼ ਦਾ ਨਿੱਘਾ ਸਵਾਗਤ ਕੀਤਾ ਗਿਆ। ਦੌਰੇ ਦੌਰਾਨ ਟਰਾਈਡੈਂਟ ਗਰੁੱਪ ਦੇ ਤਕਸ਼ੀਲਾ ਦੇ ਡੀਨ ਡਾ. ਐਮ.ਪੀ. ਸਿੰਘ ਤੇ ਅਮਰਿੰਦਰ ਸਿੰਘ ਮੰਡੇਰ ਨੇ ਟਰਾਈਡੈਂਟ ਗਰੁੱਪ ਦੇ ਵੱਖ-ਵੱਖ ਯੂਨਿਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ. ਐਮ.ਪੀ. ਸਿੰਘ ਤੇ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸ ਤਰ੍ਹਾਂ ਰਜਿੰਦਰ ਗੁਪਤਾ ਨੇ ਇਸ ਟਰਾਈਡੈਂਟ ਗਰੁੱਪ ਨੂੰ 150 ਤੋਂ ਵੱਧ ਦੇਸ਼ਾਂ ਤੱਕ ਆਪਣੀ ਮਿਹਨਤ ਤੇ ਲਗਨ ਨਾਲ ਪਹੁੰਚਾਇਆ ਹੈ। ਇਸ ਉਪਰੰਤ ਵਿਦਿਆਰਥੀਆਂ ਨੇ ਵੱਖ-ਵੱਖ ਕੰਮਾਂ ਨੂੰ ਬਾਰੀਕੀ ਦੇ ਨਾਲ ਵੇਖਿਆ। ਇਸ ਜਾਣਕਾਰੀ ਭਰਪੂਰ ਇੰਡਸਟਰੀਅਲ ਦੌਰੇ ਬਾਰੇ ਮਿਮਿਟ ਮਲੋਟ ਦੇ ਡਾਇਰੈਕਟਰ ਡਾ. ਅਸ਼ਵਨੀ ਬਾਂਸਲ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਤੇ ਉਨ੍ਹਾਂ ਦੇ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ। ਇਸ ਮੌਕੇ ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਤੋਂ ਇਲਾਵਾ ਡਾ. ਨਵਦੀਪ ਲਤਾ ਅਤੇ ਇੰਜੀਨੀਅਰ ਅਨੀਤਾ ਨੇ ਵੀ ਵਿਦਿਆਰਥੀਆਂ ਨਾਲ ਟਰਾਈਡੈਂਟ ਗਰੁੱਪ ਦਾ ਦੌਰਾ ਕੀਤਾ ।
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਹੌਟ ਸਪੌਟ ਖੇਤਰਾਂ ’ਚ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਵਾਟਰ ਵਰਕਸ ਦੀ ਪੁਰਾਣੀ ਟੈਂਕੀ ਕ... ਅਗਲੀ ਖ਼ਬਰ ਲੰਬੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।