15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਡੀ.ਏ.ਵੀ. ਕਾਲਜ ਦੀ ਐਨ.ਸੀ.ਸੀ. ਯੂਨਿਟ ਵਲੋਂ ਬੂੁਟੇ ਲਗਾਉਣ ਦੀ ਮੁਹਿੰਮ ਸ਼ੁਰੂ

ਮਲੋਟ, 14 ਅਕਤੂਬਰ (ਪਾਟਿਲ)-ਡੀ. ਏ.

ਅਜੀਤ ਡੈਸਕ 15-10-2026
ਮਲੋਟ, 14 ਅਕਤੂਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਦੀ ਐਨ.ਸੀ.ਸੀ. ਯੂਨਿਟ ਵਲੋਂ ਕਾਲਜ ਕੈਂਪਸ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਅਤੇ ਕਰਨਲ ਭੁਪਿੰਦਰ ਸਿੰਘ ਕਮਾਂਡਿੰਗ ਅਫ਼ਸਰ 6 ਪੰਜਾਬ ਬਟਾਲੀਅਨ ਐਨ.ਸੀ.ਸੀ. ਲੁਧਿਆਣਾ ਗਰੁੱਪ ਦੀ ਅਗਵਾਈ ਹੇਠ ਚਲਾਈ ਗਈ। ਇਸ ਪ੍ਰੋਗਰਾਮ ਦਾ ਸੰਚਾਲਨ ਕੈਪਟਨ (ਡਾ.) ਮੁਕਤਾ ਮੁਤਨੇਜਾ ਐਸੋਸੀਏਟ ਐਨ.ਸੀ.ਸੀ. ਅਫ਼ਸਰ ਵਲੋਂ ਕੀਤਾ ਗਿਆ। ਇਸ ਮੁਹਿੰਮ ਵਿਚ 60 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ‘ਵਾਤਾਵਰਣ ਬਚਾਓ, ਜੀਵਨ ਬਚਾਓ ਦੇ ਨਾਅਰੇ ਹੇਠ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਐਨ.ਸੀ . ਸੀ. ਕੈਡਿਟਾਂ ਨੇ ਪੂਰੇ ਉਤਸ਼ਾਹ ਨਾਲ ਇਸ ਮੁਹਿੰਮ ਵਿਚ ਹਿੱਸਾ ਲਿਆ ਅਤੇ ਲਗਾਏ ਗਏ ਬੂਟਿਆਂ ਦੀ ਦੇਖਭਾਲ ਕਰਨ ਤੇ ਉਨ੍ਹਾਂ ਦੀ ਸੁਰੱਖਿਆ ਕਰਨ ਦਾ ਪ੍ਰਣ ਲਿਆ। ਇਸ ਮੌਕੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕੈਡਿਟਾਂ ਨੂੰ ਆਪਣੇ ਘਰਾਂ ਤੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੀ.ਆਈ. ਸਟਾਫ਼ ਦੇ ਸੂਬੇਦਾਰ ਆਰ.ਆਰ. ਢਾਕਾ ਅਤੇ ਹੌਲਦਾਰ ਆਰ.ਬੀ. ਯਾਦਵ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਅਬੁੱਲਖੁਰਾਣਾ ਵਿਖੇ ਕਰੀਅਰ ਕੌਂਂਸਲਿੰਗ ਟ੍ਰੇਨਿੰਗ ਕਰਵਾਈ ਅਗਲੀ ਖ਼ਬਰ ਸਿੱਖਿਆ ਬੋਰਡ ਵਲੋਂ ਪ੍ਰੀਖਿਆ ਫ਼ੀਸਾਂ ’ਚ ਵਾਧਾ ਗ਼ਰੀਬਾਂ ’ਤੇ ਆਰਥਿਕ ਬੋਝ-ਡੀ. ਟੀ. ਐੱਫ਼.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।