16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਭਾਕਿਯੂ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਹੋਰ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਬੰਦ ਐਕਸ਼ਨ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਪੰਜਾਬ ਖੇਤ ਮਜ਼ਦੂਰ ਯੂਨੀਅਨ, ਭਾਕਿਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਯੂਨੀਅਨ ਪੰਜਾਬ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀਆਂ ਦੇ ਕਾਰਕੁੰਨਾਂ ਨੇ ਬੱਸ ਸਟੈਂਡ ਤੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਅਤੇ ਕਤਲ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

ਅਜੀਤ ਡੈਸਕ 16-10-2026
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਬੰਦ ਐਕਸ਼ਨ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਪੰਜਾਬ ਖੇਤ ਮਜ਼ਦੂਰ ਯੂਨੀਅਨ, ਭਾਕਿਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਯੂਨੀਅਨ ਪੰਜਾਬ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀਆਂ ਦੇ ਕਾਰਕੁੰਨਾਂ ਨੇ ਬੱਸ ਸਟੈਂਡ ਤੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਅਤੇ ਕਤਲ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਡਿਪਟੀ ਕਮਿਸ਼ਨਰ ਦਫ਼ਤਰ ਤੱਕ ਪਹੁੰਚ ਕੇ ਗੇਟ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਭਾਕਿਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾਕਾ ਸਿੰਘ ਖੁੰਡੇ ਹਲਾਲ, ਰਾਜਾ ਸਿੰਘ ਖੂੰਨਣ ਖੁਰਦ, ਲੋਕ ਮੋਰਚਾ ਪੰਜਾਬ ਦੇ ਜ਼ਿਲ੍ਹਾ ਆਗੂ ਪਿਆਰੇ ਲਾਲ ਦੋਦਾ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਤੇ ਇਸ ਨਾਲ ਜੁੜੇ ਕਥਿਤ ਗੱਠਜੋੜਾਂ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਚ ਸ਼ਾਮਿਲ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲੇ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ। ਰੋਸ ਮਾਰਚ ਵਿਚ ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਜਨਰਲ ਸਕੱਤਰ ਸੁਖਰਾਜ ਸਿੰਘ ਰਹੂੜਿਆਂਵਾਲੀ, ਹਰਚਰਨ ਸਿੰਘ ਲੱਖੇਵਾਲੀ, ਗਿੱਦੜਬਾਹਾ ਬਲਾਕ ਦੇ ਮੀਤ ਪ੍ਰਧਾਨ ਜੋਗਿੰਦਰ ਸਿੰਘ, ਮਿੱਠੂ ਸਿੰਘ ਪ੍ਰੇਮੀ ਬੁੱਟਰ ਸ਼ਰੀਂਹ, ਜਗਸੀਰ ਸਿੰਘ ਘਾਲੀ ਖ਼ਾਲਸਾ, ਮੱਘਰ ਸਿੰਘ, ਬੋਹੜ ਸਿੰਘ ਕੋਟਲੀ, ਜਗਰਾਜ ਸਿੰਘ, ਨਛੱਤਰ ਸਿੰਘ ਸੁਖਨਾ, ਸੁਖਦੇਵ ਦਾਸ ਭਲਾਈਆਣਾ, ਸੁਖਦੇਵ ਸਿੰਘ ਖੂੰਨਣ ਖੁਰਦ, ਕੁੰਦਨ ਸਿੰਘ ਖ਼ਾਲਸਾ, ਰਣਜੀਤ ਸਿੰਘ ਬੁੱਟਰ ਦੋਦਾ, ਕਰਮ ਸਿੰਘ ਖ਼ਾਲਸਾ ਕੋਟਲੀ ਅਬਲੂ, ਵਿਸਾਖਾ ਸਿੰਘ, ਗੁਰਮੀਤ ਸਿੰਘ ਗੂੜ੍ਹੀ ਸੰਘਰ, ਲੋਕ ਮੋਰਚਾ ਦੇ ਜ਼ਿਲ੍ਹਾ ਆਗੂ ਪਿਆਰਾ ਲਾਲ ਦੋਦਾ, ਡੀ.ਟੀ.ਐਫ਼. ਦੇ ਅਧਿਆਪਕ ਆਗੂ ਸੋਹਣ ਸਿੰਘ ਮੁਕਤਸਰ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਯੂਨੀਅਨ ਡਾ. ਦਰਸ਼ਨ ਸਿੰਘ ਭਾਗਸਰ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਖੇਤ ਮਜ਼ਦੂਰ ਸ਼ਾਮਿਲ ਹੋਏ।
ਪਿਛਲੀ ਖ਼ਬਰ ਨਾਇਬ ਤਹਿਸੀਲਦਾਰ ਅੰਜੂ ਬਾਲਾ ਵਲੋਂ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਅਗਲੀ ਖ਼ਬਰ ਨਿਸ਼ਾਨ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਗਤਕਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।