ਜ਼ਿਲ੍ਹੇ ਅੰਦਰ ਪ੍ਰੈਗਾਬਾਲਿਨ ਕੈਪਸੂਲ ਤੇ ਗੋਲੀਆਂ ਦੀ ਦੁਰਵਰਤੋਂ ’ਤੇ ਰੋਕ
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਪ੍ਰੈਗਾਬਾਲਿਨ ਕੈਪਸੂਲਾਂ ਅਤੇ ਗੋਲੀਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ ਉਕਤ ਕੈਪਸੂਲਾਂ ਤੇ ਗੋਲੀਆਂ ਨੂੰ ਬਿਨਾਂ ਲੋੜੀਂਦੇ ਲਾਇਸੈਂਸ ਦੇ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਸਟਾਕ ਰੱਖਣ ਅਤੇ ਬਿਨਾਂ ਡਾਕਟਰੀ ਪਰਚੀ (ਪ੍ਰਿਸਕ੍ਰਿਪਸ਼ਨ) ਤੋਂ ਵੇਚਣ ’ਤੇ ਰੋਕ ਲਗਾਈ ਗਈ ਹੈ।
>?
17-10-2026