17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੜੇਮਾਰੀ ਤੇ ਬਾਰਿਸ਼ ਤੋਂ ਪ੍ਰਭਾਵਿਤ ਪਿੰਡਾਂ ਦਾ ਹਲਕਾ ਵਿਧਾਇਕ ਤੇ ਐਸ.ਡੀ.ਐਮ. ਵਲੋਂ ਦੌਰਾ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਬੀਤੀ ਰਾਤ ਆਈ ਤੇਜ਼ ਹਨੇਰੀ, ਗੜ੍ਹੇਮਾਰੀ ਤੇ ਬਾਰਿਸ਼ ਕਾਰਨ ਪੱਕਣ ਕਿਨਾਰੇ ਖੜ੍ਹੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ। ਕੁਦਰਤੀ ਆਫ਼ਤ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਦੀਆਂ ਮੁਸ਼ਕਿਲਾਂ ਜਾਣਨ ਲਈ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਐਸ.

ਅਜੀਤ ਡੈਸਕ 17-10-2026
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਬੀਤੀ ਰਾਤ ਆਈ ਤੇਜ਼ ਹਨੇਰੀ, ਗੜ੍ਹੇਮਾਰੀ ਤੇ ਬਾਰਿਸ਼ ਕਾਰਨ ਪੱਕਣ ਕਿਨਾਰੇ ਖੜ੍ਹੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ। ਕੁਦਰਤੀ ਆਫ਼ਤ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਦੀਆਂ ਮੁਸ਼ਕਿਲਾਂ ਜਾਣਨ ਲਈ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਵਲੋਂ ਪਿੰਡ ਮਰਾੜ੍ਹ ਕਲਾਂ, ਮੋਦਲੇਵਾਲਾ ਤੇ ਸਰਾਏਨਾਗਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਫ਼ਸਲਾਂ ਦੇ ਹੋਏ ਨੁਕਸਾਨ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕਿਸਾਨ ਪੂਰਾ ਸਾਲ ਦਿਨ-ਰਾਤ ਮਿਹਨਤ ਕਰਕੇ ਆਪਣੀ ਫ਼ਸਲ ਤਿਆਰ ਕਰਦੇ ਹਨ, ਪਰ ਵਾਢੀ ਦੇ ਨੇੜੇ ਅਚਾਨਕ ਮੌਸਮ ਦੀ ਕਰਵਟ ਕਾਰਨ ਉਨ੍ਹਾਂ ਦੀ ਮਿਹਨਤ ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਤੋਂ ਇਲਾਵਾ ਤੇਜ਼ ਝੱਖੜ ਕਾਰਨ ਦਰੱਖ਼ਤ ਡਿੱਗਣ, ਖੰਭੇ ਤੇ ਕੰਧਾਂ ਡਿੱਗਣ ਤੋਂ ਇਲਾਵਾ ਮਰਾੜ੍ਹ ਵਿਖੇ ਇਕ ਫ਼ੈਕਟਰੀ ਦਾ ਵੱਡੀ ਪੱਧਰ ’ਤੇ ਨੁਕਸਾਨ ਹੋਇਆ ਹੈ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਝੋਨੇ ਦੀ ਫ਼ਸਲ ਪੱਕਣ ਦੇ ਸਮੇਂ ਤੇਜ਼ ਝੱਖੜ, ਗੜ੍ਹੇਮਾਰੀ ਤੇ ਮੀਂਹ ਨੇ ਕਈ ਪਿੰਡਾਂ ਵਿਚ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੇ ਨੁਕਸਾਨ ਦਾ ਯੋਗ ਮੁਲਾਂਕਣ ਕਰਵਾਉਣ ਲਈ ਪੰਜਾਬ ਸਰਕਾਰ ਕੋਲ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮੰਗ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿਚ ਗਿਰਦਾਵਰੀ ਕਰਵਾ ਕੇ ਨੁਕਸਾਨ ਦੀ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ, ਤਾਂ ਜੋ ਨਿਯਮਾਂ ਅਨੁਸਾਰ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਕਿਸਾਨਾਂ ਨੇ ਵੀ ਆਪਣੇ ਖੇਤਾਂ ਵਿਚ ਹੋਏ ਨੁਕਸਾਨ ਬਾਰੇ ਵਿਧਾਇਕ ਤੇ ਐਸ.ਡੀ.ਐਮ. ਨੂੰ ਜਾਣੂ ਕਰਵਾਇਆ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਸ਼ਾਸਨ ਵਲੋਂ ਜਲਦੀ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਸਹੀ ਮੁਲਾਂਕਣ ਕੀਤਾ ਜਾਵੇਗਾ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਉਪਰਾਲੇ ਕੀਤੇ ਜਾਣਗੇ।
ਪਿਛਲੀ ਖ਼ਬਰ ਮੰਡੀ ਪੰਨੀਵਾਲਾ ਅਤੇ ਮਿੱਡਾ ਵਿਖੇ ਖੇਤੀਬਾੜੀ ਮੰਤਰੀ ਖੁੱਡੀਆਂ ਵਲੋਂ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਅਗਲੀ ਖ਼ਬਰ ਵਿਧਾਇਕ ਡਿੰਪੀ ਢਿੱਲੋਂ ਨੇ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ ਸਵ: ਮੁਨਸ਼ੀ ਸਿੰਘ ਬਰਾੜ ਦੀ ਯਾਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।