ਸਿਆਸੀ ਭਵਿੱਖ ਤੇ ਪਰਵਿੰਦਰ ਸਿੰਘ ਝੋਟੇ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਨ ਲਈ ਸਿਮਰਨਜੀਤ ਸਿੰਘ ਵਿਰਦੀ ਦੇ ਸਮਰਥਕਾਂ ਨੇ ਵੱਡਾ ਇਕੱਠ ਕੀਤਾ
ਕੋਟਕਪੂਰਾ, 18 ਅਕਤੂਬਰ (ਰਿੰਕੂ ਮਲਹੋਤਰਾ)-ਬੀਤੇ ਦਿਨੀਂ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ ਚਾਰ ਦੇ ਕੌਂਸਲਰ ਸਿਮਰਨਜੀਤ ਸਿੰਘ ਵਿਰਦੀ ਨੇ ਪਾਰਟੀ ਦੇ ਵੱਖ ਵੱਖ ਅਹੁਦੇਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅੱਜ ਆਪਣੇ ਸਿਆਸੀ ਭਵਿੱਖ ਪ੍ਰਤੀ ਅਤੇ ਪਰਮਿੰਦਰ ਸਿੰਘ ਝੋਟੇ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਨ ਲਈ ਸਮਰਥਕਾਂ ਦਾ ਵਿਸ਼ਾਲ ਇਕੱਠ ਰਾਮਗੜੀਆ ਸਿੰਘ ਸਭਾ ਨਜ਼ਦੀਕ ਰੱਖਿਆ ਗਿਆ।
ਅਜੀਤ ਡੈਸਕ
19-10-2026