22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਿਜਲੀ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਬਰੀਵਾਲਾ ਵਿਖੇ ਗੇਟ ਰੈਲੀ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀਆਂ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸੱਦੇ ’ਤੇ ਦੋ ਰੋਜ਼ਾ ਹੜਤਾਲ ਦੇ ਪਹਿਲੇ ਦਿਨ ਬਿਜਲੀ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਬਰੀਵਾਲਾ ਵਿਖੇ ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਦੀ ਅਗਵਾਈ ਹੇਠ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੇ ਦੋਸ਼ ਲਗਾਉਂਦਿਆਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ।

ਅਜੀਤ ਡੈਸਕ 22-10-2026
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀਆਂ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸੱਦੇ ’ਤੇ ਦੋ ਰੋਜ਼ਾ ਹੜਤਾਲ ਦੇ ਪਹਿਲੇ ਦਿਨ ਬਿਜਲੀ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਬਰੀਵਾਲਾ ਵਿਖੇ ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਦੀ ਅਗਵਾਈ ਹੇਠ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੇ ਦੋਸ਼ ਲਗਾਉਂਦਿਆਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਸਬ ਡਵੀਜ਼ਨ ਪ੍ਰਧਾਨ ਗੁਰਾਂਦਿੱਤਾ ਸਿੰਘ ਅਤੇ ਮੀਤ ਪ੍ਰਧਾਨ ਸੁਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਵਿਚ ਨਾਕਾਮ ਰਹੀ ਹੈ। ਮੁਲਾਜ਼ਮ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਲਾਰੇ-ਲੱਪੇ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਮਾਮਲਾ ਲਟਕਾਇਆ ਜਾ ਰਿਹਾ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਨੀਤੀ ਵੀ ਅਮਲ ਵਿਚ ਆਉਂਦੀ ਨਜ਼ਰ ਨਹੀਂ ਆ ਰਹੀ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, 1 ਜਨਵਰੀ 2015 ਦਾ ਪੱਤਰ ਰੱਦ ਕੀਤਾ ਜਾਵੇ ਅਤੇ 17 ਜੁਲਾਈ 2020 ਦੇ ਪੱਤਰ ਨੂੰ ਰੱਦ ਕਰਕੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਤਨਖ਼ਾਹ ਸਕੇਲ ਦਿੱਤੇ ਜਾਣ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕੀਤਾ ਜਾਵੇ। ਇਸ ਮੌਕੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਜੀਤ ਸਿੰਘ ਨੇ ਕਿਹਾ ਕਿ ਬਿਜਲੀ ਬੋਰਡ ਵਿਚ ਪੈਸਕੋ ਅਧੀਨ ਕੰਮ ਕਰਦੇ ਕਲੈਰੀਕਲ ਤੇ ਤਕਨੀਕੀ ਕੱਚੇ ਮੁਲਾਜ਼ਮਾਂ ਵਿਚੋਂ ਜਿਹੜੇ ਮੁਲਾਜ਼ਮ ਅਜੇ ਤੱਕ ਵਿਭਾਗ ਅਧੀਨ ਨਹੀਂ ਲਿਆਂਦੇ ਗਏ, ਉਨ੍ਹਾਂ ਨੂੰ ਜਲਦੀ ਵਿਭਾਗ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਨਿੱਜੀਕਰਨ ਦੀ ਨੀਤੀ ਰੱਦ ਕਰਨ ਤੇ ਖ਼ਾਲੀ ਆਸਾਮੀਆਂ ’ਤੇ ਨਵੀਂ ਭਰਤੀ ਕਰਨ ਦੀ ਮੰਗ ਵੀ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਉਣ ਵਾਲੇ ਸਮੇਂ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਇਸ ਦਾ ਖ਼ਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ ਤੋਂ ਦਵਿੰਦਰ ਕੁਮਾਰ, ਇੰਪਲਾਈਜ਼ ਫੈਡਰੇਸ਼ਨ ਤੋਂ ਜਗਵੀਰ ਸਿੰਘ ਸਮੇਤ ਹੋਰ ਮੁਲਾਜ਼ਮ ਆਗੂ ਅਤੇ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀ.ਬੀ.ਆਈ. ਨੂੰ ਸੌਂਪੇ ਜਾਣ-ਭੰਗੇਵਾਲਾ ਅਗਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਵਲੋਂ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।