24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 23 ਅਕਤੂਬਰ (ਸਰਬਜੀਤ ਸਿੰਘ)-ਸਿਟੀ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੋਂ ਸ਼ੱਕ ਦੇ ਆਧਾਰ ’ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 24-10-2026
ਫ਼ਰੀਦਕੋਟ, 23 ਅਕਤੂਬਰ (ਸਰਬਜੀਤ ਸਿੰਘ)-ਸਿਟੀ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੋਂ ਸ਼ੱਕ ਦੇ ਆਧਾਰ ’ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਰਾਜਸਥਾਨ ਫੀਡਰ ਦੀ ਪਟੱੜੀ, ਨੇੜੇ ਰਾਧਾ ਕਿ੍ਰਸ਼ਨ ਧਾਮ ਫ਼ਰੀਦਕੋਟ ਮੌਜੂਦ ਸਨ ਤਾਂ ਧਾਮ ਵਾਲੇ ਪਾਸੇ ਤੋਂ ਆ ਰਹੇ ਸੁਰਜੀਤ ਸਿੰਘ ਘੱਗਾ ਪੁੱਤਰ ਜਗਸੀਰ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਹੌਲਦਾਰ ਸੁਖਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਜਹਾਜ਼ ਗਰਾਊਂਡ ਨਜ਼ਦੀਕ ਸੁਖਚੈਨ ਸਿੰਘ ਚੈਲਾ ਪੁੱਤਰ ਗੁਰਤੇਜ ਸਿੰਘ ਤੇ ਰਾਜੂ ਕੁਮਾਰ ਪੁੱਤਰ ਪ੍ਰੇਮ ਕੁਮਾਰ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐਸ.ਆਈ.ਆਰ. ਖ਼ਿਲਾਫ਼ ਰੋਸ ਪ੍ਰਦਰਸ਼ਨ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਂਡਰ ਤੇ ਮੋਬਾਈਲ ਫ਼ੋਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।