24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ ਸਿਬੀਆਂ ਵਿਖੇ ਕੇਸ ਸੰਭਾਲ ਮੁਹਿੰਮ ਤਹਿਤ ਸਮਾਗਮ ਕਰਵਾਇਆ

ਬਰਗਾੜੀ, 23 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਚੜ੍ਹਦੀ ਕਲਾ ਸੇਵਾ ਜਥਾ ਸਿਬੀਆਂ ਵਲੋਂ ਜਥੇ ਦੇ ਮੁੱਖ ਸੇਵਾਦਾਰ ਭਾਈ ਗੁਰਵਿੰਦਰ ਸਿੰਘ ਖ਼ਾਲਸਾ ਅਤੇ ਡਾ. ਜਸਵੀਰ ਸਿੰਘ ਦੀ ਅਗਵਾਈ ’ਚ ਗੁਰਦੁਆਰਾ ਬਾਬਾ ਮਸਤ ਰਾਮ ਵਿਖੇ ਕੇਸ ਸੰਭਾਲ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 24-10-2026
ਬਰਗਾੜੀ, 23 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਚੜ੍ਹਦੀ ਕਲਾ ਸੇਵਾ ਜਥਾ ਸਿਬੀਆਂ ਵਲੋਂ ਜਥੇ ਦੇ ਮੁੱਖ ਸੇਵਾਦਾਰ ਭਾਈ ਗੁਰਵਿੰਦਰ ਸਿੰਘ ਖ਼ਾਲਸਾ ਅਤੇ ਡਾ. ਜਸਵੀਰ ਸਿੰਘ ਦੀ ਅਗਵਾਈ ’ਚ ਗੁਰਦੁਆਰਾ ਬਾਬਾ ਮਸਤ ਰਾਮ ਵਿਖੇ ਕੇਸ ਸੰਭਾਲ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਜਗਸੀਰ ਸਿੰਘ ਅਤੇ ਸਕੱਤਰ ਬਲਜਿੰਦਰ ਸਿੰਘ ਬੱਚਿਆਂ ਤੇ ਨੌਜਵਾਨਾਂ ਨੂੰ ਕੇਸਾਂ ਦੀ ਮਹੱਤਤਾ ਸਬੰਧੀ ਦੱਸਿਆ ਕਿ ਕੇਸ ਸਾਡੇ ਗੁਰੂ ਦੀ ਮੋਹਰ ਹਨ, ਇਨ੍ਹਾਂ ਦੀ ਪੂਰੇ ਪਿਆਰ ਸਤਿਕਾਰ ਨਾਲ ਸਾਂਭ-ਸੰਭਾਲ ਕਰਨੀ ਆਪਣੇ ਗੁਰੂਆਂ ਨੂੰ ਸੱਚਾ ਸਿਜਦਾ ਹੈ। ਇਸ ਮੌਕੇ ਅੱਠ ਦੇ ਕਰੀਬ ਦੁਮਾਲੇ ਵਾਲੀਆਂ ਲੜਕੀਆਂ ਅਤੇ ਦਸਤਾਰਧਾਰੀ ਬੱਚਿਆਂ ਨੂੰ ਤਗਮੇ ਦੇ ਕਿ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਮੰਦਰ ਸਿੰਘ ਖ਼ਾਲਸਾ, ਮੀਤ ਪ੍ਰਧਾਨ ਰਾਜਵੀਰ ਸਿੰਘ ਖ਼ਾਲਸਾ, ਖਜ਼ਾਨਚੀ ਗੁਰਚਰਨ ਸਿੰਘ ਖ਼ਾਲਸਾ, ਤੇਜਾ ਸਿੰਘ ਧਾਲੀਵਾਲ, ਬਾਬਾ ਬਿੱਲੂ ਸਿੰਘ ਖਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ’ਚ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਮਹਿਲਾ ਮੋਰਚਾ ਕਮੇਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਭਾਈ ਰਾਹੁਲ ਸਿੱਧੂ ਨੇ ਨਿਯੁਕਤੀ ਪੱਤਰ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।