24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹਾਈਬ੍ਰਿਡ ਝੋਨਾ ਚੁੱਕਣ ਤੋਂ ਟਾਲ-ਮਟੋਲ ਕਰਨ ਵਾਲੇ ਸ਼ੈਲਰ ਹੋਣਗੇ ਬਲੈਕ ਲਿਸਟ-ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਹਾਈਬ੍ਰਿਡ ਝੋਨੇ ਦੇ ਨਾਂਅ ’ਤੇ ਜੇਕਰ ਕਿਸੇ ਸ਼ੈਲਰ ਮਾਲਕ ਨੇ ਕਿਸਾਨਾਂ ਨੂੰ ਕਾਟ ਲਗਾਉਣ ਦੀ ਗ਼ਲਤੀ ਕੀਤੀ ਤਾਂ ਉਹ ਖ਼ੁਦ ਜ਼ਿੰਮੇਵਾਰ ਹੋਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਅਜੀਤ ਡੈਸਕ 24-10-2026
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਹਾਈਬ੍ਰਿਡ ਝੋਨੇ ਦੇ ਨਾਂਅ ’ਤੇ ਜੇਕਰ ਕਿਸੇ ਸ਼ੈਲਰ ਮਾਲਕ ਨੇ ਕਿਸਾਨਾਂ ਨੂੰ ਕਾਟ ਲਗਾਉਣ ਦੀ ਗ਼ਲਤੀ ਕੀਤੀ ਤਾਂ ਉਹ ਖ਼ੁਦ ਜ਼ਿੰਮੇਵਾਰ ਹੋਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਕਾਕਾ ਉੜਾਂਗ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕਰਨ ਉਪਰੰਤ ਕੀਤਾ। ਕਾਕਾ ਉੜਾਂਗ ਨੇ ਦੱਸਿਆ ਕਿ ਕੈਬਨਿਟ ਮੰਤਰੀ ਦੇ ਸਖ਼ਤ ਨਿਰਦੇਸ਼ ਹਨ ਕਿ ਜਦੋਂ ਪੂਰੇ ਪੰਜਾਬ ਵਿਚ ਕਿਤੇ ਵੀ ਹਾਈਬ੍ਰਿਡ ਝੋਨੇ ਦੇ ਨਾਂਅ ’ਤੇ ਕੋਈ ਕਾਟ ਨਹੀਂ ਹੈ, ਤਾਂ ਜ਼ਿਲ੍ਹੇ ਦੇ ਕਈ ਸ਼ੈਲਰ ਮਾਲਕ ਕਾਟ ਲੈਣ ਦੀ ਜ਼ਿੱਦ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਉਂ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਉਨ੍ਹਾਂ ਦੀ ਜ਼ਿੰਮੇਵਾਰੀ ਲਗਾਈ ਹੈ ਕਿ ਉਹ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਦੀ ਨਿਗਰਾਨੀ ਕਰਨ, ਜਿੱਥੇ ਵੀ ਹਾਈਬ੍ਰਿਡ ਝੋਨੇ ਦੀ ਕਾਟ ਬਾਰੇ ਸੂਚਨਾ ਮਿਲੇਗੀ, ਤੁਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸ਼ੈਲਰ ਮਾਲਕ ਕਿਸੇ ਵੀ ਮੰਡੀ ਵਿਚੋਂ ਝੋਨਾ ਚੁੱਕਣ ਤੋਂ ਟਾਲ-ਮਟੋਲ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕਰਕੇ ਮੌਕੇ ’ਤੇ ਹੀ ਆਰ.ਓ. ਕੱਟਿਆ ਜਾਵੇਗਾ ਤਾਂ ਜੋ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਜ਼ਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਹਾਈਬ੍ਰਿਡ ਝੋਨੇ ਦੀ ਕਾਟ ਦੇ ਨਾਂਅ ’ਤੇ ਕਿਸਾਨਾਂ ਤੇ ਆੜ੍ਹਤੀਆਂ ਤੋਂ ਕਰੋੜਾਂ ਰੁਪਏ ਜ਼ਬਰੀ ਵਸੂਲੇ ਗਏ। ਇਸ ਵਾਰ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸ਼ੈਲਰ ਮਾਲਕਾਂ ਨੂੰ ਸਖ਼ਤ ਤਾੜਨਾ ਕੀਤੀ ਹੈ। ਕੱਚਾ ਆੜ੍ਹਤੀਆ ਐਸੋਸੀਏਸ਼ਨ ਮਲੋਟ ਦੇ ਨਵੇਂ ਬਣੇ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਵੀ ਵਾਰ-ਵਾਰ ਸ਼ੈਲਰ ਮਾਲਕਾਂ ਨੂੰ ਚਿਤਾਵਨੀ ਦੇ ਰਹੇ ਹਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 27 ਨੂੰ ਅਗਲੀ ਖ਼ਬਰ ਸਮਾਜ ਸੇਵਕ ਅਰਜਣ ਸਿੰਘ ਅਟਵਾਲ ਨਮਿਤ ਅੰਤਿਮ ਅਰਦਾਸ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।