27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਚੰਡੀਗੜ੍ਹ ਵਿਖੇ ਵਿਦਿਅਕ ਫੇਰੇ ਸਮੇਂ ਸਕੂਲੀ ਵਿਦਿਆਰਥੀ। ਬਾਬਾ ਗੰਗਾ ਰਾਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਫੇਰਾ

ਗਿੱਦੜਬਾਹਾ, 26 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਗੰਗਾ ਰਾਮ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਕੁਦਰਤ ਤੇ ਕਲਾ ਨਾਲ ਜੋੜਨ ਦੇ ਮਕਸਦ ਨਾਲ ਚੰਡੀਗੜ੍ਹ ਦਾ ਇਕ ਰੋਜ਼ਾ ਵਿਦਿਅਕ ਫੇਰਾ ਲਗਾਇਆ ਗਿਆ। ਟੂਰ ਦੀ ਸ਼ੁਰੂਆਤ ਛੱਤਬੀੜ ਚਿੜੀਆਘਰ ਤੋਂ ਹੋਈ, ਜਿੱਥੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਜਾਤੀਆਂ ਦੇ ਜੰਗਲੀ ਜਾਨਵਰਾਂ, ਪੰਛੀਆਂ ਅਤੇ ਰੀਂਗਣ ਵਾਲੇ ਜੀਵਾਂ ਨੂੰ ਦੇਖਿਆ।

ਅਜੀਤ ਡੈਸਕ 27-10-2026
ਗਿੱਦੜਬਾਹਾ, 26 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਗੰਗਾ ਰਾਮ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਕੁਦਰਤ ਤੇ ਕਲਾ ਨਾਲ ਜੋੜਨ ਦੇ ਮਕਸਦ ਨਾਲ ਚੰਡੀਗੜ੍ਹ ਦਾ ਇਕ ਰੋਜ਼ਾ ਵਿਦਿਅਕ ਫੇਰਾ ਲਗਾਇਆ ਗਿਆ। ਟੂਰ ਦੀ ਸ਼ੁਰੂਆਤ ਛੱਤਬੀੜ ਚਿੜੀਆਘਰ ਤੋਂ ਹੋਈ, ਜਿੱਥੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਜਾਤੀਆਂ ਦੇ ਜੰਗਲੀ ਜਾਨਵਰਾਂ, ਪੰਛੀਆਂ ਅਤੇ ਰੀਂਗਣ ਵਾਲੇ ਜੀਵਾਂ ਨੂੰ ਦੇਖਿਆ। ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਵਾਤਾਵਰਨ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਰੌਕ ਗਾਰਡਨ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਨੇਕ ਚੰਦ ਵਲੋਂ ਟੁੱਟੀਆਂ ਚੂੜੀਆਂ, ਟਾਈਲਾਂ, ਪੱਥਰਾਂ ਤੇ ਹੋਰ ਬੇਕਾਰ ਵਸਤਾਂ ਦੀ ਵਰਤੋਂ ਨਾਲ ਤਿਆਰ ਕੀਤੀਆਂ ਕਲਾਕ੍ਰਿਤੀਆਂ ਨੂੰ ਦੇਖਿਆ। ਇਸ ਨਾਲ ਵਿਦਿਆਰਥੀਆਂ ਨੂੰ ਬੇਕਾਰ ਵਸਤਾਂ ਦੀ ਮੁੜ ਵਰਤੋਂ ਅਤੇ ਰਚਨਾਤਮਕਤਾ ਦੀ ਮਹੱਤਤਾ ਬਾਰੇ ਜਾਣਨ ਦਾ ਮੌਕਾ ਮਿਲਿਆ। ਸ਼ਾਮ ਸਮੇਂ ਵਿਦਿਆਰਥੀਆਂ ਨੇ ਸੁਖਨਾ ਝੀਂਲ ਦਾ ਦੌਰਾ ਕੀਤਾ ਅਤੇ ਉੱਥੋਂ ਦੇ ਸੁੰਦਰ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣਿਆ। ਇਸ ਮੌਕੇ ਸਕੂਲ ਦੇ ਐੱਮ.ਡੀ. ਐੱਮ.ਪੀ. ਸੇਠੀ ਨੇ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ-ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।