27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ-ਸ਼ੋਭਾ ਯਾਤਰਾ ਕੱਢੀ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਭਗਵਾਨ ਵਾਲਮੀਕਿ ਜੀ ਦਾ ਪਾਵਨ ਪ੍ਰਗਟ ਦਿਵਸ ਸਮੂਹ ਸੰਗਤ ਵਲੋਂ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁੱਭ ਅਵਸਰ ’ਤੇ ਮੰਦਿਰ ਨੂੰ ਬਹੁਤ ਹੀ ਖੂਬਸੂਰਤ ਅਤੇ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ।

ਅਜੀਤ ਡੈਸਕ 27-10-2026
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਭਗਵਾਨ ਵਾਲਮੀਕਿ ਜੀ ਦਾ ਪਾਵਨ ਪ੍ਰਗਟ ਦਿਵਸ ਸਮੂਹ ਸੰਗਤ ਵਲੋਂ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁੱਭ ਅਵਸਰ ’ਤੇ ਮੰਦਿਰ ਨੂੰ ਬਹੁਤ ਹੀ ਖੂਬਸੂਰਤ ਅਤੇ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ। ਇਸ ਪਵਿੱਤਰ ਮੌਕੇ ਫ਼ਰੀਦਕੋਟ ਸ਼ਹਿਰ ਵਿਖੇ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਬਲਬੀਰ ਐਵੀਨਿਊ ਸਥਿਤ ਮੰਦਿਰ ਤੋਂ ਪੂਰਨ ਸ਼ਰਧਾ ਅਤੇ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਗੁਜ਼ਰੀ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸ਼ਹਿਰ ਵਾਸੀਆਂ ਅਤੇ ਸੰਗਤਾਂ ਵਲੋਂ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ, ਉਨ੍ਹਾਂ ਦੀਆਂ ਅਮੋਲਕ ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ’ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਦਾ ਸੁਨੇਹਾ ਦਿੱਤਾ।
ਪਿਛਲੀ ਖ਼ਬਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਟੇਟ ਐਗਮਾਰਕ ਲੈਬ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਵਿਦਿਅਕ ਫੇਰੇ ਸਮੇਂ ਸਕੂਲੀ ਵਿਦਿਆਰਥੀ। ਬਾਬਾ ਗੰਗਾ ਰਾਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।