28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਯੁਵਕ ਮੇਲੇ ਦਾ ਤੀਜਾ ਦਿਨ ਸੰਗੀਤ ਸਾਜ਼ ਅਤੇ ਚਿੱਤਰਕਾਰੀ ਦੇ ਰੰਗਾਂ ਨਾਲ ਰੰਗਿਆ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਚ ਚੱਲ ਰਹੇ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ ਦੇ ਤੀਜੇ ਦਿਨ ਸਕੱਤਰ ਮਨਜੀਤ ਸਿੰਘ ਬਰਕੰਦੀ ਅਤੇ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ।

ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਯੁਵਕ ਮੇਲੇ ਦੇ ਤੀਜੇ ਦਿਨ ਮੁੱਖ ਮਹਿਮਾਨ ਦਾ ਸਵਾਗਤ ਕਰਨ ਸਮੇਂ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ, ਸਟਾਫ਼ ਮੈਂਬਰ ਦੇ ਕਾਲਜ ਵਿਦਿਆਰਥੀ। ਅਜੀਤ ਤਸਵੀਰ 28-10-2026
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਚ ਚੱਲ ਰਹੇ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ ਦੇ ਤੀਜੇ ਦਿਨ ਸਕੱਤਰ ਮਨਜੀਤ ਸਿੰਘ ਬਰਕੰਦੀ ਅਤੇ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ। ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਡਾ. ਮਨੀਸ਼ ਕੁਮਾਰ ਜਿੰਦਲ ਡਾਇਰੈਕਟਰ ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ, ਬਾਬੂ ਰਾਮ ਗਰੋਵਰ ਸਾਬਕਾ ਮੈਂਬਰ ਸਥਾਨਕੀ ਪ੍ਰਬੰਧਕ ਕਮੇਟੀ, ਗੁਰਰਾਜ ਸਿੰਘ ਚਹਿਲ ਸੈਨੇਟਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਡਾ. ਸੁਰਿੰਦਰ ਸਿੰਘ ਸੰਘਾ ਪ੍ਰਿੰਸੀਪਲ ਦਸਮੇਸ਼ ਕਾਲਜ ਬਾਦਲ, ਪ੍ਰੋ. ਜਸਵਿੰਦਰ ਸਿੰਘ ਢਿੱਲੋਂ ਪ੍ਰਿੰਸੀਪਲ ਪੰਜਾਬ ਯੂਨੀਵਰਸਿਟੀ ਕਨਸੀਚਿਊਟ ਕਾਲਜ ਸਿੱਖਵਾਲਾ, ਡਾ. ਰਜੇਸ਼ ਕੁਮਾਰ ਮਿਸ਼ਰਾ ਪ੍ਰਿੰਸੀਪਲ ਕਨਸੀਚਿਊਟ ਕਾਲਜ ਨਿਹਾਲ ਸਿੰਘ ਵਾਲਾ, ਡਾ. ਰਾਜੇਸ਼ ਮਹਾਜਨ ਪ੍ਰਿੰਸੀਪਲ ਡੀ.ਏ.ਵੀ. ਕਾਲਜ ਅਬੋਹਰ, ਡਾ. ਮਨਜੀਤ ਕੌਰ ਪ੍ਰਿੰਸੀਪਲ ਜੇ.ਡੀ. ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਨੇ ਸ਼ਿਰਕਤ ਕੀਤੀ। ਸਥਾਨਕੀ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ, ਪ੍ਰਿੰਸੀਪਲ ਪ੍ਰੋ. ਸਰਬਜੀ ਤ ਕੌਰ, ਡਾ. ਨਿਰਮਲ ਜੌੜਾ ਚੇਅਰਮੈਨ ਡਾ. ਸੁਰਜੀਤ ਪਾਤਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਅਤੇ ਡਾ. ਇੰਦਰਪਾਲ ਸਿੰਘ ਸਿੱਧੂ ਸੈਨੇਟ ਮੈਂਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਇਨਾਮ ਤਕਸੀਮ ਕੀਤ ੇ। ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੰਚ ਉਪਰ ਆਪਣੇ ਕਲਾ ਦੇ ਜੌਹਰ ਨੂੰ ਪ੍ਰਦਰਸ਼ਿਤ ਕਰਨਾ ਵੀ ਆਪਣੇ-ਆਪ ਵਿਚ ਹੁਨਰ ਹੈ ਅਤੇ ਯੁਵਕ ਮੇਲੇ ਵਿਦਿਆਰਥੀਆਂ ਦੇ ਇਸ ਹੁਨਰ ਨੂੰ ਸਹੀ ਸੇਧ ਦਿੰਦੇ ਹਨ।
ਪਿਛਲੀ ਖ਼ਬਰ ਅਲਾਇੰਸ ਕਲੱਬ ਇੰਟਰਨੈਸ਼ਨਲ ਫ਼ਰੀਦਕੋਟ ਦਾ ਤਾਜਪੋਸ਼ੀ ਸਮਾਗਮ ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾਈ ਵਿਸਥਾਰੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।