29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਐਸ. ਡੀ. ਐਮ. ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੇਮ ਪ੍ਰਭਾਵਿਤ ਖੇਤਾਂ ਵਿਚ ਝੋਨੇ ਦੀ ਪਰਾਲੀ ਦੀਆਂ ਲੀਹਾਂ ਦੇ ਨਿਪਟਾਰੇ ਲਈ ਵਿਸ਼ੇਸ਼ ਇਜਾਜ਼ਤ ਦੇਣ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਥੇਬੰਦੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਦੇ ਨਾਂਅ ਐਸ.

ਅਜੀਤ ਡੈਸਕ 29-10-2026
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੇਮ ਪ੍ਰਭਾਵਿਤ ਖੇਤਾਂ ਵਿਚ ਝੋਨੇ ਦੀ ਪਰਾਲੀ ਦੀਆਂ ਲੀਹਾਂ ਦੇ ਨਿਪਟਾਰੇ ਲਈ ਵਿਸ਼ੇਸ਼ ਇਜਾਜ਼ਤ ਦੇਣ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਥੇਬੰਦੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਦੇ ਨਾਂਅ ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਸਿੱਧੂ ਨੂੰ ਮੰਗ ਪੱਤਰ ਸੌਂਪ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ। ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਸੇਮ ਦੀ ਸਮੱਸਿਆ ਕਾਰਨ ਖੇਤਾਂ ’ਚ ਪਾਣੀ ਖੜ੍ਹਾ ਹੋਣ ਅਤੇ ਜ਼ਮੀਨ ਗਿੱਲੀ ਰਹਿਣ ਕਰਕੇ ਝੋਨੇ ਦੀ ਕਟਾਈ ਦੌਰਾਨ ਕੰਬਾਈਨਾਂ ਤੇ ਟਰੈਕਟਰਾਂ ਦੇ ਟਾਇਰਾਂ ਦੀਆਂ ਡੂੰਘੀਆਂ ਲੀਹਾਂ ਪੈ ਗਈਆਂ ਹਨ। ਇਨ੍ਹਾਂ ਲੀਹਾਂ ਵਿਚ ਪਰਾਲੀ ਇਕੱਠੀ ਹੋਣ ਕਾਰਨ ਇਸ ਦਾ ਨਿਪਟਾਰਾ ਕਰਨਾ ਕਿਸਾਨਾਂ ਲਈ ਵੱਡੀ ਸਮੱਸਿਆ ਬਣ ਗਿਆ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸੇਮ ਪ੍ਰਭਾਵਿਤ ਖੇਤਾਂ ਦਾ ਮੌਕਾ ਮੁਆਇਨਾ ਕਰਵਾ ਕੇ ਜਿੱਥੇ ਮਸ਼ੀਨਰੀ ਰਾਹੀਂ ਪਰਾਲੀ ਦਾ ਨਿਪਟਾਰਾ ਸੰਭਵ ਨਹੀਂ, ਉਥੇ ਨਿਯਮਾਂ ਅਨੁਸਾਰ ਵਿਸ਼ੇਸ਼ ਛੋਟ ਜਾਂ ਕੋਈ ਹੋਰ ਵਿਹਾਰਕ ਹੱਲ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਜੱਸੇਆਣਾ, ਗਿਆਨ ਸਿੰਘ ਭੁੱਟੀਵਾਲਾ, ਨਿਸ਼ਾਨ ਸਿੰਘ ਸੀਰਵਾਲੀ, ਨੌਜਵਾਨ ਕਿਸਾਨ ਆਗੂ ਭਾਨਾ ਬਰਾੜ ਸੱਕਾਂਵਾਲੀ, ਸਤਨਾਮ ਸਿੰਘ, ਤਰਲੋਕ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਸੰਬੰਧੀ ਤੀਜਾ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਮੁਕੰਮਲ 1 ਦਸੰਬਰ ਤੋਂ 4 ਜਨਵਰੀ 2027 ਤੱਕ ਘ... ਅਗਲੀ ਖ਼ਬਰ ਐਡ. ਗੁਰਸ਼ਮਿੰਦਰ ਸਿੰਘ ਟੋਨਾ ਲੱਖੇਵਾਲੀ ਯੂਥ ਅਕਾਲੀ ਦਲ ਹਲਕਾ ਮਲੋਟ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।