29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਲੋਟ, 28 ਅਕਤੂਬਰ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।

ਅਜੀਤ ਡੈਸਕ 29-10-2026
ਮਲੋਟ, 28 ਅਕਤੂਬਰ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਸਮਾਗਮ ਦੌਰਾਨ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਭਾਈ ਰਵਿੰਦਰ ਸਿੰਘ ਗੁਰਦੁਆਰਾ ਸਿੰਘ ਸਭਾ ਮਲੋਟ ਅਤੇ ਹੋਰ ਰਾਗੀ ਸਿੰਘਾਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਕਮੇਟੀ ਵਲੋਂ ਸਮਾਗਮ ਵਿਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਸਮੁੱਚਾ ਸਮਾਗਮ ਸ਼ਰਧਾ, ਭਗਤੀ ਅਤੇ ਗੁਰਬਾਣੀ ਦੇ ਰੰਗ ਵਿਚ ਰੰਗਿਆ ਰਿਹਾ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਨੈਸ਼ਨਲ ਖੇਡਾਂ ’ਚ ਜਿੱਤੇ 26 ਤਗ਼ਮੇ ਅਗਲੀ ਖ਼ਬਰ ਜ਼ਿਲ੍ਹੇ ਅੰਦਰ 2,88,110 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।