30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬਾਬਾ ਖੇਤਰਪਾਲ ਮੰਦਰ ਕਮੇਟੀ ਵਲੋਂ ਵਿਸ਼ਾਲ ਜਾਗਰਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਖੇਤਰਪਾਲ ਮੰਦਰ ਕਮੇਟੀ ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਲੋਂ ਜੈ ਬਾਬਾ ਖੇਤਰਪਾਲ ਅਤੇ ਜੈ ਮਾਤਾ ਮਸਾਣੀ ਦੀ ਅਪਾਰ ਕਿਰਪਾ ਸਦਕਾ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਸਥਿਤ ਪ੍ਰਾਚੀਨ ਬਾਬਾ ਖੇਤਰਪਾਲ ਮੰਦਰ ਵਿਖੇ ਵਿਸ਼ਾਲ ਜਾਗਰਣ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 30-10-2026
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਖੇਤਰਪਾਲ ਮੰਦਰ ਕਮੇਟੀ ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਲੋਂ ਜੈ ਬਾਬਾ ਖੇਤਰਪਾਲ ਅਤੇ ਜੈ ਮਾਤਾ ਮਸਾਣੀ ਦੀ ਅਪਾਰ ਕਿਰਪਾ ਸਦਕਾ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਸਥਿਤ ਪ੍ਰਾਚੀਨ ਬਾਬਾ ਖੇਤਰਪਾਲ ਮੰਦਰ ਵਿਖੇ ਵਿਸ਼ਾਲ ਜਾਗਰਣ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਖੇਤਰਪਾਲ ਮੰਦਰ ਕਮੇਟੀ ਵਲੋਂ ਹਰ ਸਾਲ ਵਿਸ਼ਾਲ ਜਾਗਰਣ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਮੰਦਰ ਕਮੇਟੀ ਦੇ ਪ੍ਰਬੰਧਕਾਂ ਨੂੰ ਜਾਗਰਣ ਦੇ ਸਫ਼ਲ ਆਯੋਜਨ ਲਈ ਵਧਾਈ ਦਿੰਦਿਆਂ ਕਿਹਾ ਕਿ ਧਾਰਮਿਕ ਸਮਾਗਮ ਸਾਂਝੀਵਾਲਤਾ ਅਤੇ ਸਮਾਜਿਕ ਏਕਤਾ ਦਾ ਪ੍ਰਤੀਕ ਹੁੰਦੇ ਹਨ। ਜਾਗਰਣ ਦੌਰਾਨ ਮੰਦਰ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਨੀ ਫ਼ੱਤਣਵਾਲਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜੀਵਨ ਸ਼ਰਮਾ ਸਰਪ੍ਰਸਤ, ਨਿਤਿਨ ਕੁਮਾਰ ਚੇਅਰਮੈਨ, ਰਾਜ ਕੁਮਾਰ ਡੱਬੂ ਸ਼ਰਮਾ ਪ੍ਰਧਾਨ, ਸੁਰਜੀਤ ਵਾਈਸ ਚੇਅਰਮੈਨ, ਬੰਟੀ ਖੁਰਾਣਾ ਵਾਈਸ ਪ੍ਰਧਾਨ, ਪ੍ਰਦੀਪ ਕੁਮਾਰ ਛਾਬੜਾ ਖ਼ਜ਼ਾਨਚੀ ਅਤੇ ਲਛਮਣ ਦਾਸ (ਚਿੜੀਆ) ਸਮੇਤ ਇਲਾਕੇ ਦੀਆਂ ਸੰਗਤਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਡੀ.ਏ.ਪੀ. ਖ਼ਾਦ ਦੀ ਕਾਲਾਬਾਜ਼ਾਰੀ ਰੋਕਣ ਅਤੇ ਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।