31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਰਾਹੁਲ ਗਾਂਧੀ ਦੀ ਆਮਦ ਨੂੰ ਲੈ ਕੇ ਮਲੋਟ ਵਿਖੇ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਮੀਟਿੰਗ

ਮਲੋਟ, 30 ਅਕਤੂਬਰ (ਪਾਟਿਲ)-4 ਨਵੰਬਰ ਨੂੰ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਆਮਦ ਨੂੰ ਲੈ ਕੇ ਜ਼ਿਲੇ੍ ਵਿਚ ਪਾਰਟੀ ਵਲੋਂ ਤਿਆਰੀਆਂ ਜ਼ੋਰਾਂ ’ਤੇ ਹਨ। ਅੱਜ ਮਲੋਟ ਵਿਖੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਅਤੇ ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਦੀ ਅਗਵਾਈ ਹੇਠ ਵਿਸ਼ਾਲ ਮੀਟਿੰਗ ਕੀਤੀ, ਜਿਸ ਵਿਚ ਵੱਡੀ ਗਿਣਤੀ ’ਚ ਮਲੋਟ ਅਤੇ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 31-10-2026
ਮਲੋਟ, 30 ਅਕਤੂਬਰ (ਪਾਟਿਲ)-4 ਨਵੰਬਰ ਨੂੰ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਆਮਦ ਨੂੰ ਲੈ ਕੇ ਜ਼ਿਲੇ੍ ਵਿਚ ਪਾਰਟੀ ਵਲੋਂ ਤਿਆਰੀਆਂ ਜ਼ੋਰਾਂ ’ਤੇ ਹਨ। ਅੱਜ ਮਲੋਟ ਵਿਖੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਅਤੇ ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਦੀ ਅਗਵਾਈ ਹੇਠ ਵਿਸ਼ਾਲ ਮੀਟਿੰਗ ਕੀਤੀ, ਜਿਸ ਵਿਚ ਵੱਡੀ ਗਿਣਤੀ ’ਚ ਮਲੋਟ ਅਤੇ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਪਹੁੰਚੇ। ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਦੇਸ਼ ਵਿਚ ਭਾਜਪਾ ਵਲੋਂ ਐਸ.ਆਈ.ਆਰ. ਦੇ ਨਾਮ ’ਤੇ ਵਿਰੋਧੀਆਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਰਾਹੁਲ ਗਾਂਧੀ ਨੇ ਦੇਸ਼ ਅੰਦਰ ਭਾਜਪਾ ਦੀ ਵੋਟ ਚੋਰੀ ਵਿਰੁੱਧ ਬਿਗੁਲ ਵਜਾਇਆ ਹੈ। ਇਸ ਤੋਂ ਇਲਾਵਾ ਪੰਜਾਬ ਅੰਦਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਬਦਲਾਅ ਦੇ ਨਾਂਅ ’ਤੇ ਬਣੀ ਭਗਵੰਤ ਮਾਨ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਸਮੇਤ ਪੰਜਾਬ ਨੂੰ ਬਰਬਾਦੀ ਦੇ ਰਾਹ ’ ਤੇ ਲਿਜਾ ਕੇ ਖੜ੍ਹਾ ਕਰ ਦਿੱਤਾ ਹੈ। ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਦਕਰ ਦੇ ਨਾਂਅ ’ਤੇ ਪੰਜਾਬ ਨੂੰ ਗੁਮਰਾਹ ਕੀਤਾ ਗਿਆ। ਇਸ ਵਕਤ ਪੰਜਾਬ ਵਿਚ ਜਵਾਨੀ, ਕਿਸਾਨੀ, ਫ਼ਸਲ, ਨਸਲ ਕੁਝ ਵੀ ਸੁਰੱਖਿਅਤ ਨਹੀਂ ਹੈ। ਵਿਧਾਇਕਾਂ ਤੇ ਮੰਤਰੀਆਂ ਦੇ ਨਾਂਅ ਭ੍ਰਿਸ਼ਟਾਚਾਰ ਵਿਚ ਗਲ-ਗਲ ਤੱਕ ਡੁੱਬ ਚੁੱਕੇ ਹਨ। ਲੋਕਾਂ ਨੂੰ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਸਰਕਾਰ ਤੋਂ ਹਿਸਾਬ ਲੈਣ ਦਾ ਸਮਾਂ ਆ ਗਿਆ ਹੈ। ਕਾਂਗਰਸ ਪਾਰਟੀ ਵਲੋਂ ਮਜ਼ਬੂਤੀ ਨਾਲ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਦੇ ਸਾਹਮਣੇ ਲਿਜਾਇਆ ਜਾ ਰਿਹਾ ਹੈ। ਮਾਨਸਾ ਤੇ ਸੰਗਰੂਰ ਜ਼ਿਲੇ੍ਹ ਸਮੇਤ ਨਸ਼ਿਆਂ ਨਾਲ ਹੋਈਆਂ ਮੌਤਾਂ ਤੇ ਨਸ਼ੇ ਦੇ ਵਪਾਰੀਆਂ ਵਲੋਂ ਪਰਵਿੰਦਰ ਸਿੰਘ ਝੋਟਾ ਅਤੇ ਗੁਰਦਾਸਪੁਰ ਜ਼ਿਲੇ੍ਹ ਵਿਚ ਬਿਕਰਮਜੀਤ ਸਿੰਘ ਦੀ ਹੱਤਿਆ ਨੇ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਨੂੰ ਵਿਖਾ ਦਿੱਤਾ ਹੈ। ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਇਨ੍ਹਾਂ ਮੁੱਦਿਆਂ ਨੂੰ ਲੈ ਕੇ 4 ਨਵੰਬਰ ਨੂੰ ਸੰਗਰੂਰ ਵਿਚ ਰੈਲੀ ਕਰ ਰਹੇ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਇਸ ਰੈਲੀ ਨੂੰ ਇਤਿਹਾਸਕ ਬਣਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਕਰਨ ਬਰਾੜ ਸਾਬਕਾ ਵਿਧਾਇਕ, ਹਰਚਰਨ ਸਿੰਘ ਬਰਾੜ ਸੋਥਾ, ਮਹਿਲਾ ਕਾਂਗਰਸ ਦੀ ਜ਼ਿਲ੍ਰਾ ਪ੍ਰਧਾਨ ਨਵਦੀਪ ਕੌਰ ਸੰਧੂ, ਨੱਥੂ ਰਾਮ ਗਾਂਧੀ, ਮਾਸਟਰ ਜਸਪਾਲ ਸਿੰਘ, ਸੋਨੂੰ ਡਾਵਰ ਐਮ.ਸੀ., ਦਲਜੀਤ ਸਿੰਘ ਢਿੱਲੋਂ ਪ੍ਰਧਾਨ ਕਾਂਗਰਸ ਕਿਸਾਨ ਸੈੱਲ, ਚਰਨਦੀਪ ਸਿੰਘ ਬਾਂਮ, ਪੂਰਨ ਚੰਦ ਐਮ.ਸੀ., ਸਾਹਿਬ ਸਿੰਘ ਭੂੰਦੜ, ਬਲਵਿੰਦਰ ਸਿੰਘ ਰਿਟਾ. ਪੰਚਾਇਤ ਅਫ਼ਸਰ, ਚੌ. ਕਰਨਵੀਰ ਇੰਦੋਰਾ, ਕੁਲਵਿੰਦਰ ਸ਼ੌਕੀ, ਪਿੰਦਰ ਬਰਾੜ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਆਗੂ ਤੇ ਵਰਕਰ ਹਾਜ਼ਰ ਸਨ। 30 ਐਮ.ਕੇ.ਟੀ. 02 ਮਲੋਟ ਵਿਖੇ ਪੁੱਜੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਹਾਜ਼ਰ ਪਾਰਟੀ ਦੇ ਆਗੂ ਅਤੇ ਵਰਕਰ। ਤਸਵੀਰ: ਪਾਟਿਲ
ਪਿਛਲੀ ਖ਼ਬਰ ਕਿਸਾਨ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਰਨ-ਡੀ. ਸੀ. ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ 21 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।