31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੰਤ ਬਾਬਾ ਕ੍ਰਿਸ਼ਨ ਦਾਸ ਦੀ ਬਰਸੀ ਨੂੰ ਸਮਰਪਿਤ ਇਕੋਤਰੀ ਲੜੀ ਸਮਾਗਮ 7 ਤੋਂ

ਦੋਦਾ, 30 ਅਕਤੂਬਰ (ਰਵੀਪਾਲ)-ਸਥਾਨਕ ਕਸਬੇ ’ਚ ਪ੍ਰਸਿੱਧ ਤਪੱਸਵੀਂ ਬ੍ਰਹਮਲੀਨ ਸ੍ਰੀ ਸ੍ਰੀ 1008 ਸੰਤ ਬਾਬਾ ਕ੍ਰਿਸ਼ਨ ਦਾਸ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਠ ਪਾਠ ਸਾਹਿਬ ਦੀ ਇਕੋਤਰੀ ਲੜੀ ਦੀ ਸ਼ੁਰੂਆਤ 7 ਨਵੰਬਰ ਤੋਂ ਕੀਤੀ ਜਾਵੇਗੀ। ਗਊ ਸੇਵਾ ਸੰਮਤੀ ਦੋਦਾ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਸੰਮਤੀ ਆਗੂਆਂ ਨੇ ਦੱਸਿਆ ਕਿ ਡੇਰਾ ਸੰਤ ਬਾਬਾ ਕ੍ਰਿਸ਼ਨਦਾਸ ਜੀ ਗਊਸੇਵਾ ਸੰਮਤੀ, ਪੰਚਾਇਤ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠਾਂ ਦੀ ਲੜੀ 7 ਨਵੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ।

ਅਜੀਤ ਡੈਸਕ 31-10-2026
ਦੋਦਾ, 30 ਅਕਤੂਬਰ (ਰਵੀਪਾਲ)-ਸਥਾਨਕ ਕਸਬੇ ’ਚ ਪ੍ਰਸਿੱਧ ਤਪੱਸਵੀਂ ਬ੍ਰਹਮਲੀਨ ਸ੍ਰੀ ਸ੍ਰੀ 1008 ਸੰਤ ਬਾਬਾ ਕ੍ਰਿਸ਼ਨ ਦਾਸ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਠ ਪਾਠ ਸਾਹਿਬ ਦੀ ਇਕੋਤਰੀ ਲੜੀ ਦੀ ਸ਼ੁਰੂਆਤ 7 ਨਵੰਬਰ ਤੋਂ ਕੀਤੀ ਜਾਵੇਗੀ। ਗਊ ਸੇਵਾ ਸੰਮਤੀ ਦੋਦਾ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਸੰਮਤੀ ਆਗੂਆਂ ਨੇ ਦੱਸਿਆ ਕਿ ਡੇਰਾ ਸੰਤ ਬਾਬਾ ਕ੍ਰਿਸ਼ਨਦਾਸ ਜੀ ਗਊਸੇਵਾ ਸੰਮਤੀ, ਪੰਚਾਇਤ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠਾਂ ਦੀ ਲੜੀ 7 ਨਵੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੌਰਾਨ ਇਕੋਤਰੀ ਦੇ ਭੋਗ 7 ਦਸੰਬਰ ਬਰਸੀ ਵਾਲੇ ਦਿਨ ਪਾਏ ਜਾਣਗੇ। ਇਸ ਉਪਰੰਤ ਸੰਪੂਰਨਤਾ ਸਮਾਗਮ ਹੋਵੇਗਾ। ਇਸ ਮੌਕੇ ਬਾਬਾ ਮਹੇਸ਼ਦਾਸ, ਬਲਦੇਵ ਸਿੰਘ ਮੈਂਬਰ, ਬੋਹੜ ਸਿੰਘ ਪੰਚ, ਪ੍ਰਧਾਨ ਸੁਖਪਾਲ ਬਰਾੜ, ਜਗਤਾਰ ਸ਼ਰਮਾ, ਬਿੱਟੂ ਵਧਵਾ, ਕਪੂਰ ਸਿੰਘ, ਗੁਰਮੇਲ ਸਿੰਘ ਖ਼ਾਲਸਾ, ਗੁਰਦੀਪ ਸਿੰਘ ਰੋਮਾਣਾ, ਕਾਕਾ ਬਰਾੜ, ਹਰਚਰਨ ਸਿੰਘ ਢਿੱਲੋਂ, ਹਰਮਨ ਬਰਾੜ ਤੇ ਸੰਮਤੀ ਦੇ ਸੇਵਾਦਾਰ ਹਾਜ਼ਰ ਸਨ। 30 ਐਮ.ਕੇ.ਟੀ. 09 ਸੰਤ ਬਾਬਾ ਕ੍ਰਿਸ਼ਨਦਾਸ ਦੀ ਬਰਸੀ ਨੂੰ ਸਮਰਪਿਤ ਇਕੋਤਰੀ ਲੜੀ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਪ੍ਰਧਾਨ ਸੁਖਪਾਲ ਬਰਾੜ ਤੇ ਹੋਰ। ਤਸਵੀਰ: ਰਵੀਪਾਲ
ਪਿਛਲੀ ਖ਼ਬਰ ਯੂਥ ਅਕਾਲੀ ਦਲ ਹਲਕਾ ਮਲੋਟ ਦੇ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਡੀ.ਏ.ਵੀ. ਐਡਵਰਡਗੰਜ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਖੇਡ ਮੁਕਾਬਲਿਆਂ ’ਚ ਹਿੱਸਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।