01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

40 ਮੁਕਤਿਆਂ ਦੀ ਯਾਦ ’ਚ ਤਿੰਨ ਰੋਜ਼ਾ ਸਾਲਾਨਾ ਮੇਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ 40 ਮੁਕਤਿਆਂ ਅਤੇ ਹੋਰਨਾਂ ਸ਼ਹੀਦ ਸਿੰਘਾਂ ਦੀ ਯਾਦ ਵਿਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਦਿਨ-ਰਾਤ ਧਾਰਮਿਕ ਦੀਵਾਨ ਸਜਾਏ ਗਏ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਸਿਰੋਪਾਓ ਭੇਂਟ ਕਰਨ ਸਮੇਂ ਮੁੱਖ ਸੇਵਾਦਾਰ। ਅਜੀਤ ਤਸਵੀਰ 01-11-2026
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ 40 ਮੁਕਤਿਆਂ ਅਤੇ ਹੋਰਨਾਂ ਸ਼ਹੀਦ ਸਿੰਘਾਂ ਦੀ ਯਾਦ ਵਿਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਦਿਨ-ਰਾਤ ਧਾਰਮਿਕ ਦੀਵਾਨ ਸਜਾਏ ਗਏ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂਘਰ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਹਲਕੇ ਦੇ ਲੋਕਾਂ ਦੀ ਸੁੱਖ-ਸ਼ਾਂਤੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਗੁਰੂਘਰ ਦੇ ਮੁੱਖ ਸੇਵਾਦਾਰ ਮਾਤਾ ਸੁਰਜੀਤ ਕੌਰ ਤੇ ਹੋਰਨਾਂ ਸੇਵਾਦਾਰਾਂ ਵਲੋਂ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਗੁਰਮੀਤ ਸਿੰਘ ਖੁੱਡੀਆਂ ਦਾ ਨਾਂਅ ਪਹਿਲੀ ਸੂਚੀ ’ਚ ਨਾ ਆਉਣਾ ਲੋਕਾਂ ਲਈ ਬਣਿਆ ਸਿਆਸੀ... ਅਗਲੀ ਖ਼ਬਰ ਐਡਵੋਕੇਟ ਰਮੇਸ਼ ਗਰੋਵਰ ਦੇ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਡਾ. ਸੀਮਾਂਤ ਗਰਗ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।