ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦਾ 30 ਬੱਸਾਂ ਦਾ ਵੱਡਾ ਕਾਫ਼ਲਾ ਸੰਗਰੂਰ ਲਈ ਰਵਾਨਾ
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਗਰੂਰ ਵਿਖੇ ਹੋਣ ਵਾਲੇ ਕਾਂਗਰਸ ਪਾਰਟੀ ਦੇ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦਾ ਵੱਡਾ ਕਾਫ਼ਲਾ 30 ਬੱਸਾਂ ਰਾਹੀਂ ਸੰਗਰੂਰ ਲਈ ਰਵਾਨਾ ਹੋਇਆ। ਇਸ ਕਾਫ਼ਲੇ ਵਿਚ ਵੱਡੀ ਗਿਣਤੀ ’ਚ ਪਾਰਟੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ।
ਸ
ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਲਈ ਰਵਾਨਾ ਹੋਣ ਸਮੇਂ, ਨਾਲ ਬਲਾਕ ਕਾਂਗਰਸ ਦਿਹਾਤੀ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸਿਮਰਜੀਤ ਸਿੰਘ ਭੀਨਾ ਬਰਾੜ ਤੇ ਹੋਰ। ਅਜੀਤ ਤਸਵੀਰ
05-11-2026
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਗਰੂਰ ਵਿਖੇ ਹੋਣ ਵਾਲੇ ਕਾਂਗਰਸ ਪਾਰਟੀ ਦੇ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦਾ ਵੱਡਾ ਕਾਫ਼ਲਾ 30 ਬੱਸਾਂ ਰਾਹੀਂ ਸੰਗਰੂਰ ਲਈ ਰਵਾਨਾ ਹੋਇਆ। ਇਸ ਕਾਫ਼ਲੇ ਵਿਚ ਵੱਡੀ ਗਿਣਤੀ ’ਚ ਪਾਰਟੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਰਵਾਨਗੀ ਸਮੇਂ ਕਾਂਗਰਸੀ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਬਲਾਕ ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਬੱਬੂ ਬਾਂਸਲ ਅਤੇ ਗੁਰਵੀਰ ਸਿੰਘ ਬਰਾੜ ਕਾਕੂ ਸੀਰਵਾਲੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਲਗਪਗ 30 ਬੱਸਾਂ ਦਾ ਕਾਫ਼ਲਾ ਸੰਗਰੂਰ ਲਈ ਰਵਾਨਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿਚ ਸੰਗਰੂਰ ਦੇ ਪ੍ਰੋਗਰਾਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਵਰਕਰ ਇਸ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੇਸ਼ ਭਰ ਵਿਚ ਆਪਣੀਆਂ ਗਤੀਵਿਧੀਆਂ ਨੂੰ ਅੱਗੇ ਵਧਾ ਰਹੀ ਹੈ। ਪੰਜਾਬ ਵਿਚ ਵੀ ਕਾਂਗਰਸੀ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਲੋਂ ਜਥੇਬੰਦਕ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਕਾਂਗਰਸ ਆ ਗੂ ਤੇ ਵਰਕਰ ਮਿਲ ਕੇ ਚੋਣਾਂ ਵਿਚ ਕੰਮ ਕਰਨਗੇ। ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਫੈਲਾਅ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਵੱਡੀ ਚੁਣੌਤੀ ਹੈ। ਉਨ੍ਹਾਂ ਸਰਕਾਰ ਤੋਂ ਇਸ ਸਮੱਸਿਆ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ, ਲੋਕਾਂ ਦੀਆਂ ਉਮੀਦਾਂ ਅਤੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਲੋਕਾਂ ਵਿਚਕਾਰ ਜਾ ਰਹੀ ਹੈ। ਕਾਂਗਰਸੀ ਆਗੂਆਂ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਧਿਆਨ ਵਿਚ ਰੱਖਦਿਆਂ ਆਪਣਾ ਫ਼ੈਸਲਾ ਕਰਨ।