ਸੈਂਟਰ ਗੁਲਾਬੇਵਾਲਾ ਦੇ 12 ਸਕੂਲਾਂ ਦੇ ਵਿਦਿਆਰਥੀਆਂ ’ਚ ਵਿਦਿਅਕ ਮੁਕਾਬਲੇ ਕਰਵਾਏ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਂਟਰ ਗੁਲਾਬੇਵਾਲਾ ਦੇ 12 ਸਕੂਲਾਂ ਦੇ ਵਿਦਿਆਰਥੀਆਂ ਦੇ ਵਿਦਿਅਕ ਮੁਕਾਬਲੇ ਸੈਂਟਰ ਹੈਡ ਟੀਚਰ ਪਰਗਟ ਸਿੰਘ ਜੰਬਰ ਦੀ ਅਗਵਾਈ ਹੇਠ ਸਰਕਾਰੀ ਸਕੂਲ ਗੁਲਾਬੇਵਾਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਸੈਂਟਰ ਗੁਲਾਬੇਵਾਲਾ ਦੇ ਵਿਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਇਨਾਮ ਲੈਣ ਉਪਰੰਤ ਸੈਂਟਰ ਹੈੱਡ ਟੀਚਰ ਪਰਗਟ ਸਿੰਘ ਜੰਬਰ ਅਤੇ ਹਰਸਿਮਰਨ ਸਿੰਘ ਕਪੂਰ ਤੇ ਹੋਰਾਂ ਨਾਲ। ਅਜੀਤ ਤਸਵੀਰ
13-11-2026