ਜ਼ਿਲ੍ਹਾ ਤੇ ਚੋਣ ਹਲਕਾ ਪੱਧਰ ’ਤੇ ਕਰਵਾਏ ਜਾਣਗੇ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ
ਸ੍ਰੀ ਮੁਕਤਸਰ ਸਾਹਿਬ , 13 ਨਵੰਬਰ ( ਹਰਮਹਿੰਦਰ ਪਾਲ )- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਆਰੰਭ ਹੋ ਗਈਆਂ ਹਨ । ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਵੋਟ ਦੇ ਮਹੱਤਵ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਲੇਖ ਲਿਖਣ ਤੇ ਕੁਇਜ ਮੁਕਾਬਲੇ ਕਰਵਾਏ ਜਾਣੇ ਹਨ ।
ਅਜੀਤ ਡੈਸਕ
14-11-2026