16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਰਹੂਮ ਡਾ. ਦੇਵ ਰਾਜ ਦੇ ਪਰਿਵਾਰ ਨੇ ਮੋਦੀਖ਼ਾਨਾ ’ਚ ਪੁੱਜ ਕੇ ਦਿੱਤੀ ਵਿੱਤੀ ਸਹਾਇਤਾ

ਕੋਟਕਪੂਰਾ, 15 ਨਵੰਬਰ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਸੰਸਥਾ ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਦੀ ਕੜੀ ਤਹਿਤ ਗੁਰੂ ਨਾਨਕ ਮੋਦੀਖਾਨਾ ਕੋਟਕਪੂਰਾ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਚੇਅਰਮੈਨ ਮਲਕੀਤ ਸਿੰਘ ਭੋਲਾ ਖੁਰਮੀ ਨੇ ਦੱਸਿਆ ਕਿ ਇਸ ਵਾਰ ਦਾ ਇਹ ਪੋ੍ਰਜੈਕਟ ਸਵ: ਡਾ.

ਅਜੀਤ ਡੈਸਕ 16-11-2026
ਕੋਟਕਪੂਰਾ, 15 ਨਵੰਬਰ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਸੰਸਥਾ ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਦੀ ਕੜੀ ਤਹਿਤ ਗੁਰੂ ਨਾਨਕ ਮੋਦੀਖਾਨਾ ਕੋਟਕਪੂਰਾ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਚੇਅਰਮੈਨ ਮਲਕੀਤ ਸਿੰਘ ਭੋਲਾ ਖੁਰਮੀ ਨੇ ਦੱਸਿਆ ਕਿ ਇਸ ਵਾਰ ਦਾ ਇਹ ਪੋ੍ਰਜੈਕਟ ਸਵ: ਡਾ. ਦੇਵ ਰਾਜ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਪ੍ਰੋ. ਐਚ.ਐਸ. ਪਦਮ ਨੇ ਦੱਸਿਆ ਕਿ ਡਾ. ਦੇਵ ਰਾਜ ਦੇ ਪਰਿਵਾਰ ਵਿਚ ਸ਼ਾਮਿਲ ਪਤਨੀ, ਬੇਟੇ, ਬੇਟੀ ਅਤੇ ਦਾਮਾਦ ਨੇ ਗੁਰੂ ਨਾਨਕ ਮੋਦੀਖਾਨਾ ਲਈ ਗਰਮ ਕੱਪੜੇ ਅਤੇ ਹੋਰ ਵਸਤੂਆਂ ਭੇਟ ਕੀਤੀਆਂ ਅਤੇ ਲੋੜਵੰਦਾਂ ਦੀ ਮਦਦ ਲਈ ਜਥੇਬੰਦੀ ਦੇ ਪ੍ਰਚਾਰ ਸਕੱਤਰ ਗੁਰਵਿੰਦਰ ਸਿੰਘ ਸਿਵੀਆਂ ਨੂੰ ਨਕਦ ਰਾਸ਼ੀ ਵੀ ਸੌਂਪੀ। ਜਸਕਰਨ ਸਿੰਘ ਭੱਟੀ, ਸੁਨੀਲ ਕੁਮਾਰ ਬਿੱਟਾ ਗਰੋਵਰ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਮੁਖਤਿਆਰ ਸਿੰਘ ਮੱਤਾ, ਪ੍ਰਿੰਸੀਪਲ ਪ੍ਰਦੀਪ ਕੁਮਾਰ ਸ਼ਰਮਾ ਅਤੇ ਮਾਸਟਰ ਸੋਮਨਾਥ ਅਰੋੜਾ ਨੇ ਦੱਸਿਆ ਕਿ ਕਲੱਬ ਦੇ ਅਹੁਦੇਦਾਰ ਪਰਿਵਾਰ ਦਾ ਇਕ ਮਾਸੂਮ ਬੱਚਾ ‘ਸਮਰ ਗਰੋਵਰ’ ਵੀ ਲੋੜਵੰਦਾਂ ਲਈ ਵਸਤੂਆਂ ਭੇਟ ਕਰਨ ਲਈ ਪੁੱਜਾ। ਇਸ ਮੌਕੇ ਦਰਸ਼ਨ ਸਿੰਘ ਆਰੇਵਾਲਾ, ਸੁਖਵਿੰਦਰ ਸਿੰਘ ਬਾਗੀ, ਜੋਗਿੰਦਰ ਸਿੰਘ ਜੋਗਾ, ਅਵਤਾਰ ਸਿੰਘ ਤਾਰੀ, ਰਜਿੰਦਰ ਸਿੰਘ ਰਾਜੂ, ਗੁਰਮੀਤ ਸਿੰਘ, ਸ਼ਰਨ ਕੁਮਾਰ, ਪਰਮਜੀਤ ਸਿੰਘ ਪੰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਮੈਰਾ ਸੰਧੂ ਨੇ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਸਾਹਿਤ ਸਭਾ ਵਲੋਂ ਕਵੀ ਕੇ. ਸਾਧੂ ਸਿੰਘ ਮੁੱਲਾਂਪੁਰੀ ਨਾਲ ਰੂਬਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।