17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੰਧਵਾਂ ਨੇ ਭਾਣਾ ਅਤੇ ਢੁੱਡੀ ਦਾ ਦੌਰਾ ਕਰਕੇ ਕਿਲੀ ਚਹਿਲਾਂ ਰੈਲੀ ’ਚ ਪੁੱਜਣ ਦਾ ਦਿੱਤਾ ਸੱਦਾ

ਕੋਟਕਪੂਰਾ, 17 ਨਵੰਬਰ (ਮੋਹਰ ਸਿੰਘ ਗਿੱਲ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਭਾਣਾ ਅਤੇ ਢੁੱਡੀ ਦਾ ਵਿਸ਼ੇਸ਼ ਦੌਰਾ ਕਰਕੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਨਾਲ ਆਮ ਲੋਕਾਂ ਨੂੰ ਮਿਲੀ ਵੱਡੀ ਰਾਹਤ ਸੰਬੰਧੀ ਚਰਚਾ ਕੀਤੀ। ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਫ਼ਲ ਸਾਢੇ 4 ਸਾਲ ਤੋਂ ਵੱਧ ਸਮਾਂ ਪੂਰਾ ਕਰਦਿਆਂ ਸੂਬੇ ਵਿਚ ਸਿੱਖਿਆ, ਸਿਹਤ, ਰੁਜ਼ਗਾਰ, ਖੇਤੀਬਾੜੀ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਇਤਿਹਾਸਕ ਬਦਲਾਅ ਲਿਆਂਦੇ ਹਨ।

ਅਜੀਤ ਡੈਸਕ 18-11-2026
ਕੋਟਕਪੂਰਾ, 17 ਨਵੰਬਰ (ਮੋਹਰ ਸਿੰਘ ਗਿੱਲ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਭਾਣਾ ਅਤੇ ਢੁੱਡੀ ਦਾ ਵਿਸ਼ੇਸ਼ ਦੌਰਾ ਕਰਕੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਨਾਲ ਆਮ ਲੋਕਾਂ ਨੂੰ ਮਿਲੀ ਵੱਡੀ ਰਾਹਤ ਸੰਬੰਧੀ ਚਰਚਾ ਕੀਤੀ। ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਫ਼ਲ ਸਾਢੇ 4 ਸਾਲ ਤੋਂ ਵੱਧ ਸਮਾਂ ਪੂਰਾ ਕਰਦਿਆਂ ਸੂਬੇ ਵਿਚ ਸਿੱਖਿਆ, ਸਿਹਤ, ਰੁਜ਼ਗਾਰ, ਖੇਤੀਬਾੜੀ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਇਤਿਹਾਸਕ ਬਦਲਾਅ ਲਿਆਂਦੇ ਹਨ। ਔਰਤਾਂ ਨੂੰ ਸਨਮਾਨ ਦੇਣ ਲਈ ਮਾਵਾਂ ਧੀਆਂ ਸਤਿਕਾਰ ਯੋਜਨਾ ਚਲਾਈ ਗਈ। ਬਜ਼ੁਰਗਾਂ ਲਈ ਮੁੱਖ ਮੰਤਰੀ ਤੀਰਥ ਯ ਾਤਰਾ ਯੋਜਨਾ ਚਲਾਈ ਗਈ। ਆਮ ਲੋਕਾਂ ਨੂੰ ਦਿੱਤੀਆਂ ਗਈਆਂ ਮੁੱਖ ਗਾਰੰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਨਵੀਂ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਹੈ। ਪਾਰਟੀ ਨੂੰ ਆਮ ਲੋਕਾਂ ਨੇ ਇਸ ਮੁਕਾਮ ’ਤੇ ਪਹੁੰਚਾਇਆ ਸੀ ਅਤੇ ਪਾਰਟੀ ਦਾ ਵੀ ਫ਼ਰਜ ਹੈ ਕਿ ਉਹ ਆਮ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਕਰੇ। ਉਨ੍ਹਾਂ ਮੋਗਾ ਦੇ ਕਿਲੀ ਚਹਿਲਾਂ ਵਿਖੇ 26 ਨਵੰਬਰ ਨੂੰ ਹੋਣ ਵਾਲੀ ਰੈਲੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਬਲਦੇਵ ਸਿੰਘ, ਸੀਨੀਅਰ ਆਗੂ ਜਲੌਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ‘ਭਾਰਤ ਕੋ ਜਾਨੋ’ ਮੁਕਾਬਲੇ ’ਚ ਡੀ.ਏ.ਵੀ. ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।