17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

‘ਭਾਰਤ ਕੋ ਜਾਨੋ’ ਮੁਕਾਬਲੇ ’ਚ ਡੀ.ਏ.ਵੀ. ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ

ਕੋਟਕਪੂਰਾ, 17 ਨਵੰਬਰ (ਮੋਹਰ ਸਿੰਘ ਗਿੱਲ)- ਡੀ. ਏ.

ਅਜੀਤ ਡੈਸਕ 18-11-2026
ਕੋਟਕਪੂਰਾ, 17 ਨਵੰਬਰ (ਮੋਹਰ ਸਿੰਘ ਗਿੱਲ)- ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ‘ਭਾਰਤ ਕੋ ਜਾਣੋ’ ਮੁਕਾਬਲੇ ’ਚ ਆਪਣੀ ਗਿਆਨ-ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋਹਰੀ ਸਫ਼ਲਤਾ ਹਾਸਿਲ ਕੀਤੀ। ਰਾਜ ਪੱਧਰ ’ਤੇ ਇਸ ਮੁਕਾਬਲੇ ’ਚ ਕੁੱਲ 21 ਟੀਮਾਂ ਨੇ ਭਾਗ ਲਿਆ, ਜਿਸ ’ਚ ਸਕੂਲ ਦੀ ਸੀਨੀਅਰ ਟੀਮ ਨੇ ਆਪਣੀ ਬੇਮਿਸਾਲ ਯੋਗਤਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਖੇਤਰੀ ਪੱਧਰ ਦੇ ਮੁਕਾਬਲੇ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਦੇ ਨਾਲ ਹੀ ਜੂਨੀਅਰ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ। ਸੀਨੀਅਰ ਟੀਮ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਪਰਣੀਤਾ ਸ਼ਰਮਾ ਅਤੇ ਵਿਦਿਆਰਥੀ ਮਾਧਵ ਗਰਗ ਸ਼ਾਮਿਲ ਸਨ, ਜਦਕਿ ਜੂਨੀਅਰ ਟੀਮ ਦੀ ਨੁਮਾਇੰਦਗੀ ਛੇਵੀਂ, ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਮਾਨਵੀ ਅਤੇ ਪਾਵਨੀ ਨੇ ਕੀਤੀ। ਵਿਦਿਆਰਥੀਆਂ ਨੇ ਆਪਣੇ ਗਿਆਨ, ਸੂਝ-ਬੂਝ ਅਤੇ ਆਤਮ-ਵਿਸ਼ਵਾਸ ਸਦਕਾ ਮੁਕਾਬਲੇ ਵਿਚ ਆਪਣੀ ਵਿਲੱਖਣ ਪਛਾਣ ਬਣਾਈ। ਇਸ ਦੋਹਰੀ ਪ੍ਰਾਪਤੀ ਦੀ ਖ਼ੁਸ਼ੀ ’ਚ ਸਕੂਲ ਪਹੁੰਚਣ ’ਤੇ ਦੋਵਾਂ ਟੀਮਾਂ ਦਾ ਸਨਮਾਨ ਕੀਤਾ ਗਿਆ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸੁਮਨ ਪੁਰੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ, ਉਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਅਤੇ ਸਫ਼ਲਤਾ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕ ਹਰਪ੍ਰੀਤ ਸਿੰਘ , ਮਿਸਟਰ ਰੇਹਾਨ ਅਤੇ ਮਿਸ ਬਬੀਤਾ ਦੇ ਸਮਰਪਣ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਚੇਅਰਮੈਨ ਅਜੇ ਗੋਸਵਾਮੀ, ਡਾਇਰੈਕਟਰ ਵੀ.ਕੇ. ਚੋਪੜਾ, ਵਾਈਸ ਚੇਅਰਮੈਨ ਰਾਜ ਕੁਮਾਰ ਅਗਰਵਾਲ, ਮੈਨੇਜਰ ਡਾ. ਸਤਵੰਤ ਕੌਰ ਭੁੱਲਰ, ਆਰ.ਏ. ਸਮਿਤਾ ਸ਼ਰਮਾ ਅਤੇ ਲੋਕਲ ਕਮੇਟੀ ਦੇ ਸਮੂਹ ਮੈਂਬਰਾਂ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਚੰਨੀ ਨੇ ਬਰਗਾੜੀ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕੇਸਾਂ ਦੇ ਜਲਦ ਨਿਰਪੱਖ ਨਿਪਟਾਰੇ ਲਈ ਅਰਦਾਸ ਕੀਤੀ ਅਗਲੀ ਖ਼ਬਰ ਸੰਧਵਾਂ ਨੇ ਭਾਣਾ ਅਤੇ ਢੁੱਡੀ ਦਾ ਦੌਰਾ ਕਰਕੇ ਕਿਲੀ ਚਹਿਲਾਂ ਰੈਲੀ ’ਚ ਪੁੱਜਣ ਦਾ ਦਿੱਤਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।