17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੁਲਿਸ ਵਲੋਂ ਰਾਤ ਸਮੇਂ ਜ਼ਿਲ੍ਹੇ ਭਰ ’ਚ ਵਿਸ਼ੇਸ਼ ਚੈਕਿੰਗ ਅਭਿਆਨ ਐਸ.ਐਸ.ਪੀ. ਨੇ ਖ਼ੁਦ ਨਾਕਿਆਂ ਅਤੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰਾਂ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਵਿਚ ਸਪੈਸ਼ਲ ਨਾਈਟ ਚੈਕਿੰਗ ਅਤੇ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਐਸ.

ਸ੍ਰੀ ਮੁਕਤਸਰ ਸਾਹਿਬ ਵਿਖੇ ਰਾਤ ਸਮੇਂ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ, ਹੋਰ ਅਧਿਕਾਰੀ ਤੇ ਕਰਮਚਾਰੀ। ਅਜੀਤ ਤਸਵੀਰ 18-11-2026
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰਾਂ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਵਿਚ ਸਪੈਸ਼ਲ ਨਾਈਟ ਚੈਕਿੰਗ ਅਤੇ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਐਸ.ਐਸ.ਪੀ. ਅਭਿਮੰਨਿਊ ਰਾਣਾ ਵਲੋਂ ਖ਼ੁਦ ਰਾਤ ਸਮੇਂ ਵੱਖ-ਵੱਖ ਇਲਾਕਿਆਂ ਅਤੇ ਪੁਲਿਸ ਨਾਕਿਆਂ ’ਤੇ ਪਹੁੰਚ ਕੇ ਚੈਕਿੰਗ ਕੀਤੀ ਗਈ। ਉਨ੍ਹਾਂ ਵਲੋਂ ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਦਾ ਜਾਇਜ਼ਾ ਲਿਆ ਗਿਆ ਅਤੇ ਡਿਊਟੀ ਦੌਰਾਨ ਚੌਕਸੀ, ਮੁਸਤੈਦੀ ਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਸੰਬੰਧੀ ਮੌਕੇ ’ਤੇ ਹੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਰਾਤ ਸਮੇਂ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਜ਼ਿਲ੍ਹੇ ਭਰ ਵਿਚ 43 ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਇੰਟਰ ਸਟੇਟ ਤੇ ਸਟੇਟ ਬਾਊਂਡਰੀ ਪੁਆਇੰਟਾਂ ’ਤੇ ਵੀ ਵਿਸ਼ੇਸ਼ ਨਿਗਰਾਨੀ ਅਤੇ ਚੈਕਿੰਗ ਕੀਤੀ ਗਈ। ਇਸ ਮੁਹਿੰਮ ਵਿਚ 2 ਐਸ.ਪੀ., 6 ਡੀ.ਐਸ.ਪੀ. ਤੇ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਐਸ.ਐਸ.ਪੀ. ਦੀ ਅਗਵਾਈ ਹੇਠ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਮੁਹਿੰਮ ਦੀ ਨਿਗਰਾਨੀ ਕੀਤੀ ਗਈ। ਪੁਲਿਸ ਟੀਮਾਂ ਵਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਮੁੱਖ ਸੜਕਾਂ, ਬਾਜ਼ਾਰਾਂ, ਗਲੀ-ਮੁਹੱਲਿਆਂ, ਪਾਰਕਾਂ, ਰਿਜ਼ੋਰਟਾਂ ਅਤੇ ਹੋਰ ਸੰਵੇਦਨਸ਼ੀਲ ਤੇ ਨੋ-ਮੂਵਮੈਂਟ ਇਲਾਕਿਆਂ ਵਿਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਵਲੋਂ ਰਾਤ ਸਮੇਂ ਲਗਾਤਾਰ ਗਸ਼ਤ ਅਤੇ ਫਲੈਗ ਮਾਰਚ ਕਰਦਿਆਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨਾਂ ’ਤੇ ਪੁਲਿਸ ਟੀਮਾਂ ਵਲੋਂ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਜੀ.ਆਰ.ਪੀ. ਨਾਲ ਤਾਲਮੇਲ ਕਰਕੇ ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਸਰਹੱਦੀ ਜ਼ਿਲ੍ਹੇ ਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਵਲੋਂ ਖ਼ੁਦ ਰਾਤ ਸਮੇਂ ਵੱਖ-ਵੱਖ ਇਲਾਕਿਆਂ ਵਿਚ ਪਹੁੰਚ ਕੇ ਪੁਲਿਸ ਨਾਕਿਆਂ ਤੇ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਤਾਂ ਜੋ ਪੁਲਿਸ ਦੀ ਮੌਜੂਦਗੀ ਤੇ ਚੈਕਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਪੀ.ਸੀ.ਐੱਸ ਭਰਤੀ ਵਿਚ ਕਥਿਤ ਬੇਨਿਯਮੀਆਂ ਖ਼ਿਲਾਫ਼ ਭਾਜਪਾ ਯੁਵਾ ਮੋਰਚਾ ਬਠਿੰਡਾ ਵਲੋਂ ਫੂਲ ਵਿਖੇ ਰੋਸ ਪ੍ਰਦਰਸ਼ਨ, ਸੀ.ਬੀ.ਆਈ... ਅਗਲੀ ਖ਼ਬਰ ਪੁਲਿਸ ਨੇ ਜ਼ਿਲ੍ਹੇ ਭਰ ’ਚ 13 ਵੱਖ-ਵੱਖ ਡਰੱਗ ਹੌਟਸਪੌਟਸ ’ਤੇ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।